Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਾਮਲਾਈ, ਇਡੁੱਕੀ ਵਿੱਚ ਜ਼ਮੀਨ ਖਿਸਕਣ ਨਾਲ ਕਈ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟਾਇਆ; ਪੀੜਤਾਂ ਲਈ ਕਈ ਐਲਾਨ ਕੀਤੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਾਮਲਾਈ, ਇਡੁੱਕੀ ਵਿੱਚ ਜ਼ਮੀਨ ਖਿਸਕਣ ਕਾਰਨ ਲੋਕਾਂ ਦੀ ਮੌਤ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਰਾਜਾਮਲਾਈ, ਇਡੁੱਕੀ ਵਿੱਚ ਜ਼ਮੀਨ ਖਿਸਕਣ ਕਾਰਨ ਲੋਕਾਂ ਦੀ ਹੋਈ ਮੌਤ ਤੋਂ ਮੈਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖਮੀਆਂ ਦੇ ਜਲਦੀ ਸੁਅਸਥ ਹੋਣ ਦੀ ਕਾਮਨਾ ਕਰਦਾ ਹਾਂ। ਰਾਸ਼ਟਰੀ ਆਪਦਾ ਮੋਚਨ ਬਲ (ਐੱਨਡੀਆਰਐੱਫ) ਅਤੇ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਹੇ ਹਨ, ਅਤੇ ਪ੍ਰਭਾਵਿਤਾਂ ਨੂੰ ਸਹਾਇਤਾ ਪਹੁੰਚਾ ਰਹੇ ਹਨ।”

ਪ੍ਰਧਾਨ ਮੰਤਰੀ ਨੇ ਜ਼ਮੀਨ ਖਿਸਕਣ ਵਿੱਚ ਹਰੇਕ ਮਰਨ ਵਾਲਿਆਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਹਰੇਕ ਜ਼ਖਮੀ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

***

ਵੀਆਰਆਰਕੇ/ਕੇਪੀ