Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਚੋਣਵੇਂ ਭਾਸ਼ਣਾਂ ਦੀ ਚੌਥੀ ਜਿਲਦ ਜਾਰੀ ਕੀਤੀ


ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ, ਸ੍ਰੀ ਪ੍ਰਣਬ ਮੁਖਰਜੀ ਦੇ ਚੋਣਵੇਂ ਭਾਸ਼ਣਾਂ ਦੀ ਚੌਥੀ ਜਿਲਦ ਜਾਰੀ ਕੀਤੀ।

ਇਸ ਮੌਕੇ ਉੱਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਤੋਂ ਜੋ ਅਗਵਾਈ ਲੀਹਾਂ ਹਾਸਲ ਕੀਤੀਆਂ ਹਨ, ਉਹ ਉਨ੍ਹਾਂ ਲਈ ਬਹੁਤ ਮਦਦਗਾਰ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਜਿਨ੍ਹਾਂ ਨੇ ਵੀ ਉਨ੍ਹਾਂ ਨਾਲ ਕੰਮ ਕੀਤਾ ਹੈ, ਉਹ ਵੀ ਅਜਿਹਾ ਹੀ ਮਹਿਸੂਸ ਕਰਦੇ ਹੋਣਗੇ।

ਉਨ੍ਹਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਇੱਕ ਬਹੁਤ ਹੀ ਗਿਆਨਵਾਨ ਅਤੇ ਸਾਦਾ ਵਿਅਕਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਰਾਸ਼ਟਰਪਤੀ ਮੁਖਰਜੀ ਨਾਲ ਕਿਸੇ ਸਰਕਾਰੀ ਮਾਮਲੇ ਬਾਰੇ ਚਰਚਾ ਕਰਦੇ, ਰਾਸ਼ਟਰਪਤੀ ਉਨ੍ਹਾਂ ਨੂੰ ਸਲਾਹ ਅਤੇ ਉਸਾਰੂ ਫੀਡਬੈਕ ਦਿੰਦੇ।

ਪ੍ਰਧਾਨ ਮੰਤਰੀ ਨੇ ਕਿਹਾ, ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਇੱਕ ‘ਲੋਕ ਭਵਨ’ ਬਣ ਗਿਆ। ਪ੍ਰਧਾਨ ਮੰਤਰੀ ਨੇ ਹੋਰ ਕਿਹਾ ਕਿ ਉਨ੍ਹਾਂ ਦੀ ਮਿਆਦ ਵਿੱਚ ਰਾਸ਼ਟਰਪਤੀ ਭਵਨ ਵਿਚ ਇਤਿਹਾਸਕ ਦਸਤਾਵੇਜ਼ਾਂ ਦਾ ਇਕ ਖਜ਼ਾਨਾ ਬਣ ਗਿਆ ਹੈ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਟੀਮ ਦੀ ਇਸ ਯਤਨ ਲਈ ਸ਼ਲਾਘਾ ਕੀਤੀ।

AKT/SH