ਪ੍ਰਧਾਨ ਮੰਤਰੀ, ਨੇ ਕੱਲ੍ਹ ਰੂਸ ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ’ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਫੋਨ ਕਰਕੇ ਵਧਾਈਆਂ ਦਿੱਤੀਆਂ। ਸ਼੍ਰੀ ਪੁਤਿਨ ਦੀ ਸਫ਼ਲਤਾ ’ਤੇ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨੇ ਇਹ ਉਮੀਦ ਪ੍ਰਗਟਾਈ ਕਿ ਸ਼੍ਰੀ ਪੁਤਿਨ ਦੀ ਅਗਵਾਈ ਵਿੱਚ ਭਾਰਤ ਅਤੇ ਰੂਸ ਦਰਮਿਆਨ ‘ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਹਿੱਸੇਦਾਰੀ’ ਨਿਰੰਤਰ ਮਜ਼ਬੂਤ ਹੁੰਦੀ ਰਹੇਗੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਾਲ ਬਾਅਦ ’ਚ ਹੋਣ ਵਾਲੇ ਸਲਾਨਾ ਸਿਖਰ ਸੰਮੇਲਨ ਲਈ ਭਾਰਤ ਵਿੱਚ ਰਾਸ਼ਟਰਪਤੀ ਪੁਤਿਨ ਦਾ ਸੁਆਗਤ ਕਰਨ ਦੀ ਤੀਬਰ ਤਾਂਘ ਰੱਖਦੇ ਹਨ।
ਰਾਸ਼ਟਰਪਤੀ ਪੁਤਿਨ ਨੇ ਫੋਨ ਕਾਲ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਾਰੇ ਖੇਤਰਾਂ ਵਿੱਚ ਭਾਰਤ-ਰੂਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਤੀਬੱਧਤਾ ਪ੍ਰਗਟਾਈ ਅਤੇ ਭਾਰਤ ਤੇ ਉਸ ਦੇ ਲੋਕਾਂ ਦੀ ਨਿਰੰਤਰ ਪ੍ਰਗਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
****
ਏਕੇਟੀ/ਵੀਜੇ
(Release ID :177699)