Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ, 2018 ਵਿੱਚ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ, 2018 ਵਿੱਚ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਆਪਣੇ ਟਵੀਟਸ ਦੀ ਲੜੀ ਵਿੱਚ ਕਿਹਾ, ” ਰਾਸ਼ਟਰਮੰਡਲ ਖੇਡਾਂ, 2018 ਵਿੱਚ ਭਾਰਤੀ ਦਲ ਨੇ ਹਰੇਕ ਭਾਰਤੀ ਨੂੰ ਮਾਣ ਮਹਿਸੂਸ ਕਰਵਾਇਆ ਹੈ। ਸਾਡੇ ਸਾਰੇ ਖਿਡਾਰੀਆਂ ਨੇ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ ਅਤੇ ਉਹ ਬਹੁਤ ਵਧੀਆ ਖੇਡੇ ਹਨ। ਮੈਂ ਉਨ੍ਹਾਂ ਸਾਰੇ ਅਥਲੀਟਾਂ ਨੂੰ ਵਧਾਈ ਦਿੰਦਾ ਹਾਂ ਜਿਹੜੇ ਮੈਡਲ ਜਿੱਤ ਕੇ ਲਿਆਏ ਹਨ।

ਰਾਸ਼ਟਰਮੰਡਲ ਖੇਡਾਂ, 2018 ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹਰੇਕ ਅਥਲੀਟ ਨੇ ਸਾਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦੀਆਂ ਜ਼ਿੰਦਗੀਆਂ ਦੀਆਂ ਕਹਾਣੀਆਂ ਸਮਰਪਣ ਦੀ ਸ਼ਕਤੀ ਅਤੇ ਇੱਕ ਕਦੇ ਨਾ ਮਰਨ ਵਾਲੇ ਰਵੱਈਏ ਨੂੰ ਦਰਸਾਉਂਦੀਆਂ ਹਨ ਜਿਸ ਨੇ ਰਾਸ਼ਟਰ-ਮੰਡਲ ਖੇਡਾਂ ਵਿੱਚ ਸਫਲਤਾ ਦੀਆਂ ਉਚਾਈਆਂ ਨੂੰ ਪ੍ਰਾਪਤ ਕਰਨ ਲਈ ਅਣਗਿਣਤ ਰੁਕਾਵਟਾਂ ਨੂੰ ਦੂਰ ਕੀਤਾ।

ਮੈਨੂੰ ਉਮੀਦ ਹੈ ਕਿ 2018 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਸਫਲਤਾ ਹੋਰ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ ਅਤੇ ਹਰ ਕਿਸੇ ਦੇ ਜੀਵਨ ਵਿੱਚ ਤੁੰਦਰੁਸਤੀ ਦੇ ਮਹੱਤਵ ਪ੍ਰਤੀ ਵੱਡੇ ਪੱਧਰ ‘ਤੇ ਚੇਤਨਾ ਪੈਦਾ ਕੀਤੀ ਹੈ। ਅਸੀਂ ਆਪਣੇ ਪੱਧਰ ‘ਤੇ, ਸਰਕਾਰ ‘ਚ ‘ਫਿੱਟ ਇੰਡੀਆ’ ਲਹਿਰ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ।”

****

ਏਕੇਟੀ/ਕੇਪੀ