Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ 25 ਬੱਚਿਆਂ ਨੂੰ ਰਾਸ਼ਟਰੀ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ।
ਪੁਰਸਕਾਰ ਜਿੱਤਣ ਵਾਲੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਉਨ੍ਹਾਂ ਦੇ ਬਹਾਦਰੀ ਦੇ ਕੰਮਾਂ ਵਿੱਚ ਉਨ੍ਹਾਂ ਦੇ ਸਾਹਸ ਦੇ ਨਾਲ ਨਿਸ਼ਚਿਤਤਾ ਦਾ ਰੂਪ ਦਿਖਿਆ। ਉਨ੍ਹਾਂ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਇਹ ਪੁਰਸਕਾਰ ਉਨ੍ਹਾਂ ਦੇ ਜੀਵਨ ਦੇ ਉਦੇਸ਼ ਦਾ ਅੰਤ ਨਹੀਂ ਹੋਣਾ ਚਾਹੀਦਾ ਅਤੇ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਲਈ ਸ਼ੁਰੂਆਤ ਦਾ ਪ੍ਰਤੀਕ ਹੋਣਾ ਚਾਹੀਦਾ ਹੈ।

23 ਜਨਵਰੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਦੇ ਇਸ ਦਿਨ ਦੇ ਮਹੱਤਵ ਬਾਰੇ ਬੱਚਿਆਂ ਨੁੰ ਯਾਦ ਦਿਵਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਜਿੰਨਾ ਸੰਭਵ ਹੋ ਸਕੇ ਪੜ੍ਹਨ ਅਤੇ ਵਿਸ਼ੇਸ ਕਰਕੇ ਨੇਤਾਵਾਂ,ਖਿਡਾਰੀਆਂ ਅਤੇ ਆਪਣੇ ਜੀਵਨ ਵਿੱਚ ਮਹਾਨ ਕੰਮ ਕਰਨ ਵਾਲੇ ਲੋਕਾਂ ਦੀ ਜੀਵਨੀਆਂ ਬਾਰੇ ਪੜ੍ਹਨ।
ਉਨ੍ਹਾਂ ਕਿਹਾ ਕਿ ਬਹਾਦਰੀ ਮਨ ਦੀ ਇੱਕ ਅਵਸਥਾ ਹੈ ; ਸਿਹਤਮੰਦ ਸਰੀਰ ਮਦਦ ਕਰਦਾ ਹੈ,ਪਰ ਅੱਗੇ ਵਧਣ ਵਾਲਾ ਬਲ ਮਨ ਹੈ । ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਮਨ ਨੂੰ ਮਜ਼ਬੂਤ ਬਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਪ੍ਰਸੰਸਾ ਅਤੇ ਪ੍ਰਸਿੱਧੀ ਉਨ੍ਹਾਂ ਦੇ ਭਵਿੱਖ ਦੀ ਪ੍ਰਗਤੀ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ ।

ਇਸ ਮੌਕੇ ‘ਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਮੇਨਕਾ ਗਾਂਧੀ ਵੀ ਹਾਜ਼ਰ ਸਨ।

ਰਾਸ਼ਟਰੀ ਬਹਾਦਰੀ ਪੁਰਸਕਾਰ ਯੋਜਨਾ ਦੀ ਸ਼ੁਰੂਆਤ ਸਾਹਸੀ ਬੱਚਿਆਂ ਦੇ ਕਾਰਜਾਂ ਨੂੰ ਮਾਨਤਾ ਦੇਣ ਲਈ ਆਈਸੀਸੀਡਬਲਿਊ (ICCW) ਵੱਲੋਂ ਕੀਤੀ ਗਈ ਸੀ,ਤਾਂਕਿ ਅਸਧਾਰਨ ਸਾਹਸ ਅਤੇ ਵਿਸ਼ੇਸ ਕਾਰਜ ਕਰਨ ਵਾਲਿਆ ਦੀ ਮਿਸਾਲ ਤੋਂ ਦੂਜਿਆ ਨੂੰ ਪ੍ਰੇਰਣਾ ਮਿਲ ਸਕੇ।

ਏਕੇਟੀ/ਐੱਨਟੀ