Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੀਗਲ ਸਰਵਿਸਿਜ਼ ਕੈਂਪ ਦੇ ਜ਼ਰੀਏ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਲਈ ਜਾਰਬੋਮ ਗਾਮਲਿਨ ਲਾਅ ਕਾਲਜ ਦੇ ਵਿਦਿਆਰਥੀਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੀਗਲ ਸਰਵਿਸਿਜ਼ ਕੈਂਪ ਦੇ ਜ਼ਰੀਏ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਲਈ ਜਾਰਬੋਮ ਗਾਮਲਿਨ ਲਾਅ ਕਾਲਜ ਦੇ ਵਿਦਿਆਰਥੀਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ, ਸ਼੍ਰੀ ਕਿਰੇਨ ਰਿਜੀਜੂ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅਜਿਹਾ ਪ੍ਰਯਤਨ ਸ਼ਲਾਘਾਯੋਗ ਹੈ, ਕਿਉਂਕਿ ਇਨ੍ਹਾਂ ਨਾਲ ਕਾਨੂੰਨ ਬਾਰੇ ਅਤੇ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਨਾਲ ਜੁੜੇ ਪਹਿਲੂਆਂ ਬਾਰੇ ਜਾਗਰੂਕਤਾ ਵਧਦੀ ਹੈ।”

 

************

 

ਡੀਐੱਸ/ਐੱਸਟੀ