Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੇਹ ਦੇ ਨੇੜੇ ਹੋਈ ਇੱਕ ਦੁਰਘਟਨਾ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੇਹ ਨੇੜੇ ਹੋਈ ਇੱਕ ਦੁਰਘਟਨਾ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ‘ਤੇ ਗਹਿਰਾ ਦੁੱਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਇਸ ਦੁਰਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।

ਐਕਸ ‘ਤੇ ਆਪਣੀ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਲੇਹ ਨੇੜੇ ਹੋਈ ਦੁਰਘਟਨਾ ਨਾਲ ਦੁੱਖ ਹੋਇਆ ਜਿਸ ਵਿੱਚ ਅਸੀਂ ਭਾਰਤੀ ਫੌਜ ਦੇ ਜਵਾਨਾਂ ਨੂੰ ਗੁਆ ਦਿੱਤਾ ਹੈ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਇਸ ਦੁਰਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@ਨਰੇਂਦਰ ਮੋਦੀ)।”

************

ਡੀਐੱਸ/ਐੱਸਟੀ