Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਰਾਣਸੀ ਦਾ ਦੌਰਾ ਕੀਤਾ


 

ਵਾਰਾਣਸੀ ਹਵਾਈ ਅੱਡੇ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ

ਵਾਰਾਣਸੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋਏ

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਵਿੱਚ ਵਾਰਾਣਸੀ ਦਾ ਦੌਰਾ ਕੀਤਾ ਅਤੇ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ।

http://164.100.117.97/WriteReadData/userfiles/image/image001F7EZ.jpg

ਪ੍ਰਧਾਨ ਮੰਤਰੀ ਨੇ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਇਸ ਤੋਂ ਬਾਅਦ, ਉਨ੍ਹਾਂ ਨੇ ਵਾਰਾਣਸੀ ਵਿੱਚ ਆਨੰਦ ਕਾਨਨ ਵਾਟਿਕਾ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਲਾਂਚ ਕੀਤੀ।

http://164.100.117.97/WriteReadData/userfiles/image/image002JK51.jpg

ਇਸ ਤੋਂ ਬਾਅਦ ਦਿਨ ਵਿੱਚ, ਪ੍ਰਧਾਨ ਮੰਤਰੀ ਨੇ ਮਾਨ ਮਹਲ ਵਿੱਚ ਵਰਚੁਅਲ ਮਿਊਜ਼ੀਅਮ ਦਾ ਦੌਰਾ ਕੀਤਾ। ਵਾਰਾਣਸੀ ਦੇ ਦਸ਼ਾਸ਼ਵਮੇਧ ਘਾਟ ਨੇੜੇ ਸਥਿਤ ਇਹ ਮਿਊਜ਼ੀਅਮ ਇੱਕ ਵਿਲੱਖਣ ਸੱਭਿਆਚਾਰਕ ਸਥਾਨ ਹੈ, ਜੋ ਸਾਡੇ ਸੱਭਿਆਚਾਰਕ ਵਿਰਸੇ ਦੇ ਕਈ ਪਹਿਲੂਆਂ ਨੂੰ ਪ੍ਰਦਰਸ਼ਿਤ ਕਰਦਾ ਹੈ।

         ***

ਏਕੇਟੀ/ਏਕੇ