Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਲਈ ਪਹਿਲਾ ਗੋਲਡ ਮੈਡਲ ਜਿੱਤਣ ‘ਤੇ ਮਹਿਲਾ ਕੰਪਾਉਂਡ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਲਿਨ ਵਿੱਚ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਲਈ ਪਹਿਲਾ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਮਹਿਲਾ ਕੰਪਾਉਂਡ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

 ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਦੇ ਲਈ ਇਹ ਮਾਣ ਦਾ ਪਲ ਹੈ, ਸਾਡੀ ਅਸਾਧਾਰਣ ਮਹਿਲਾ ਕੰਪਾਉਂਡ ਟੀਮ ਨੇ ਬਰਲਿਨ ਵਿੱਚ ਆਯੋਜਿਤ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਆਪਣਾ ਪਹਿਲਾ ਗੋਲਡ ਮੈਡਲ ਦਿਵਾਇਆ ਹੈ। ਸਾਡੇ ਚੈਂਪੀਅਨਸ ਨੂੰ ਵਧਾਈਆਂ! ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੇ ਕਾਰਨ ਇਹ ਉਤ੍ਰਿਸ਼ਟ ਪਰਿਣਾਮ ਆਇਆ ਹੈ।”

************

ਡੀਐੱਸ/ਐੱਸਟੀ