Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਿੱਸਾ ਲਿਆ।

 

ਸ਼੍ਰੀ ਮੋਦੀ ਨੇ ਕਿਹਾ ਕਿ ਨਮਾਮਿ ਗੰਗੇ ਪਹਿਲ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕਰਨ ਦਾ ਇਹ ਇੱਕ ਸ਼ਾਨਦਾਰ ਅਵਸਰ ਹੈ। ਪ੍ਰਧਾਨ ਮੰਤਰੀ ਮੋਦੀ ਨੇ ਛੋਟੇ ਸ਼ਹਿਰਾਂ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਨੈੱਟਵਰਕ ਦਾ ਵਿਸਤਾਰ ਕਰਨ ਸਹਿਤ ਸਵੱਛਤਾ ਦੇ ਪ੍ਰਯਤਨਾਂ ਨੂੰ ਵਧਾਉਣ ਦੇ ਤਰੀਕਿਆਂ ਬਾਰੇ ਵੀ ਦੱਸਿਆ।

 

ਮੀਟਿੰਗ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਗੰਗਾ ਦੇ ਕਿਨਾਰੇ ਵਿਭਿੰਨ ਤਰ੍ਹਾਂ ਦੀ ਹਰਬਲ ਖੇਤੀ ਨੂੰ ਵਧਾਉਣ ਦੇ ਤਰੀਕਿਆਂ ਤੇ ਜ਼ੋਰ ਦਿੱਤਾ।

 

ਸ਼੍ਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਮਾਮਿ ਗੰਗੇ ਅਤੇ ਪੀਣ ਵਾਲੇ ਪਾਣੀ-ਸਵੱਛਤਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਸਮਰਪਣ ਕੀਤਾ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਨਮਾਮਿ ਗੰਗੇ ਪਹਿਲ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਤੇ ਚਰਚਾ ਕਰਨ ਦੇ ਲਈ ਅੱਜ ਆਯੋਜਿਤ ਨੈਸ਼ਨਲ ਗੰਗਾ ਕੌਂਸਲ ਦੀ ਮੀਟਿੰਗ ਇੱਕ ਸ਼ਾਨਦਾਰ ਅਵਸਰ ਸੀ। ਛੋਟੇ ਸ਼ਹਿਰਾਂ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਨੈੱਟਵਰਕ ਦੇ ਵਿਸਤਾਰ ਸਹਿਤ ਸਵੱਛਤਾ ਪ੍ਰਯਤਨਾਂ ਨੂੰ ਵਧਾਉਣ ਦੇ ਤਰੀਕਿਆਂ ਬਾਰੇ ਗੱਲ ਕੀਤੀ।”

 

“ਮੀਟਿੰਗ ਦੇ ਦੌਰਾਨ, ਗੰਗਾ ਦੇ ਕਿਨਾਰੇ ਵਿਭਿੰਨ ਤਰ੍ਹਾਂ ਦੀ ਹਰਬਲ ਖੇਤੀ ਨੂੰ ਵਧਾਉਣ ਦੇ ਤਰੀਕਿਆਂ ਤੇ ਜ਼ੋਰ ਦਿੱਤਾ ਗਿਆ। ਨਦੀ ਦੇ ਕਿਨਾਰੇ ਟੂਰਿਜ਼ਮ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਦੀ ਜ਼ਰੂਰਤ ਤੇ ਵੀ ਪ੍ਰਕਾਸ਼ ਪਾਇਆ ਗਿਆ, ਜੋ ਕਈ ਲੋਕਾਂ ਨੂੰ ਆਜੀਵਿਕਾ ਦੇ ਅਵਸਰ ਪ੍ਰਦਾਨ ਕਰ ਸਕਦਾ ਹੈ।”

 

 

****

 

ਡੀਐੱਸ/ਐੱਸਟੀ