ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਉੱਤਰਾਖੰਡ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ।
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਇੱਕ ਨਵੀਂ ਸ਼ੁਰੂਆਤ ਹੈ, ਜਿਨ੍ਹਾਂ ਨੇ ਆਪਣੇ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ ਅਤੇ ਕਿਹਾ ਕਿ ਇਹ ਸਿਰਫ ਇੱਕ ਜੀਵਨ ਬਦਲਣ ਵਾਲਾ ਮੌਕਾ ਨਹੀਂ ਹੈ ਬਲਕਿ ਸੰਪੂਰਨ ਤਬਦੀਲੀ ਦਾ ਇੱਕ ਮਾਧਿਅਮ ਹੈ। ਵਿੱਦਿਅਕ ਖੇਤਰ ਵਿੱਚ ਦੇਸ਼ ਵਿੱਚ ਹੋ ਰਹੇ ਨਵੇਂ ਪ੍ਰਯੋਗਾਂ ‘ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਜ਼ਿਆਦਾਤਰ ਨਿਯੁਕਤੀਆਂ ਸਿੱਖਿਆ ਦੇ ਖੇਤਰ ਵਿੱਚ ਸੇਵਾ ਨਿਭਾਉਣਗੀਆਂ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ, “ਨਵੀਂ ਰਾਸ਼ਟਰੀ ਸਿੱਖਿਆ ਨੀਤੀ ਭਾਰਤ ਦੇ ਨੌਜਵਾਨਾਂ ਨੂੰ ਨਵੀਂ ਸਦੀ ਲਈ ਤਿਆਰ ਕਰਦੀ ਹੈ।” ਉਨ੍ਹਾਂ ਉੱਤਰਾਖੰਡ ਦੇ ਨੌਜਵਾਨਾਂ ਨੂੰ ਇਸ ਸੰਕਲਪ ਨੂੰ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ।
ਪ੍ਰਧਾਨ ਮੰਤਰੀ ਨੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਦੇ ਲਗਾਤਾਰ ਯਤਨਾਂ ਨੂੰ ਉਜਾਗਰ ਕੀਤਾ, ਜਿਸ ਨਾਲ ਹਰ ਨੌਜਵਾਨ ਨੂੰ ਅੱਗੇ ਵਧਣ ਲਈ ਸਹੀ ਮਾਧਿਅਮ ਤੱਕ ਪਹੁੰਚ ਪ੍ਰਾਪਤ ਕਰਦੇ ਹੋਏ ਉਨ੍ਹਾਂ ਦੀ ਰੁਚੀ ਦੇ ਅਧਾਰ ‘ਤੇ ਨਵੇਂ ਮੌਕੇ ਮਿਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਵਿੱਚ ਭਰਤੀ ਮੁਹਿੰਮ ਵੀ ਇਸੇ ਦਿਸ਼ਾ ਵਿੱਚ ਚੁੱਕਿਆ ਗਿਆ ਕਦਮ ਹੈ। ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਦੇਸ਼ ਦੇ ਲੱਖਾਂ ਨੌਜਵਾਨਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਕੇਂਦਰ ਸਰਕਾਰ ਤੋਂ ਆਪਣੇ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ ਅਤੇ ਖੁਸ਼ੀ ਪ੍ਰਗਟ ਕੀਤੀ ਕਿ ਉੱਤਰਾਖੰਡ ਇਸ ਦਾ ਹਿੱਸਾ ਬਣਿਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਭਾਜਪਾ ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਅਜਿਹੇ ਭਰਤੀ ਮੁਹਿੰਮ ਵੱਡੇ ਪੱਧਰ ‘ਤੇ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, ”ਮੈਨੂੰ ਖੁਸ਼ੀ ਹੈ ਕਿ ਅੱਜ ਉੱਤਰਾਖੰਡ ਇਸ ਦਾ ਹਿੱਸਾ ਬਣ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਪੁਰਾਣੀ ਪ੍ਰਥਾ ਨੂੰ ਤੋੜਨ ‘ਤੇ ਜ਼ੋਰ ਦਿੱਤਾ ਕਿ ਪਹਾੜਾਂ ਦਾ ਪਾਣੀ ਅਤੇ ਜਵਾਨੀ ਪਹਾੜਾਂ ਦੇ ਆਪਣੇ ਲਈ ਕਿਸੇ ਕੰਮ ਦੇ ਨਹੀਂ ਹਨ। ਪ੍ਰਧਾਨ ਮੰਤਰੀ ਨੇ ਪਹਾੜੀ ਖੇਤਰਾਂ ਵਿੱਚ ਪੈਦਾ ਕੀਤੇ ਜਾ ਰਹੇ ਨਵੇਂ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਕਿਹਾ, “ਕੇਂਦਰ ਸਰਕਾਰ ਦੀ ਇਹ ਲਗਾਤਾਰ ਕੋਸ਼ਿਸ਼ ਹੈ ਕਿ ਉੱਤਰਾਖੰਡ ਦੇ ਨੌਜਵਾਨ ਆਪਣੇ ਪਿੰਡਾਂ ਨੂੰ ਪਰਤਣ”। ਉੱਤਰਾਖੰਡ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਿਵੇਸ਼ਾਂ ‘ਤੇ ਰੌਸ਼ਨੀ ਪਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਆਂ ਸੜਕਾਂ ਅਤੇ ਰੇਲ ਲਾਈਨਾਂ ਵਿਛਾਉਣ ਨਾਲ ਨਾ ਸਿਰਫ਼ ਸੰਪਰਕ ਵਧ ਰਿਹਾ ਹੈ, ਸਗੋਂ ਰੋਜ਼ਗਾਰ ਦੇ ਕਈ ਮੌਕੇ ਵੀ ਪੈਦਾ ਹੋ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਪਾਸੇ ਨੌਕਰੀਆਂ ਦੇ ਮੌਕੇ ਵਧ ਰਹੇ ਹਨ ਅਤੇ ਉਸਾਰੀ ਮਜ਼ਦੂਰਾਂ, ਇੰਜੀਨੀਅਰਾਂ, ਕੱਚੇ ਮਾਲ ਦੇ ਉਦਯੋਗਾਂ ਅਤੇ ਦੁਕਾਨਾਂ ਦੀ ਉਦਾਹਰਣ ਦਿੱਤੀ। ਉਨ੍ਹਾਂ ਨੇ ਟਰਾਂਸਪੋਰਟ ਸੈਕਟਰ ਵਿੱਚ ਮੰਗ ਵਿੱਚ ਵਾਧੇ ਕਾਰਨ ਪੈਦਾ ਹੋ ਰਹੇ ਨਵੇਂ ਮੌਕਿਆਂ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਹਿਲਾਂ ਉੱਤਰਾਖੰਡ ਦੇ ਗ੍ਰਾਮੀਣ ਖੇਤਰਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਵੱਡੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ, ਪਰ ਅੱਜ ਹਜ਼ਾਰਾਂ ਨੌਜਵਾਨ ਪਿੰਡਾਂ ਵਿੱਚ ਇੰਟਰਨੈੱਟ ਅਤੇ ਡਿਜੀਟਲ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਾਂਝੇ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਉੱਤਰਾਖੰਡ ਵਿੱਚ ਦੂਰ-ਦੁਰਾਡੇ ਦੇ ਖੇਤਰਾਂ ਨੂੰ ਸੜਕ, ਰੇਲ ਅਤੇ ਇੰਟਰਨੈੱਟ ਨਾਲ ਜੋੜਨ ਦੇ ਨਤੀਜੇ ਵਜੋਂ ਸੈਰ-ਸਪਾਟਾ ਖੇਤਰ ਦਾ ਵਿਸਤਾਰ ਹੋ ਰਿਹਾ ਹੈ ਅਤੇ ਕਿਹਾ ਕਿ ਟੂਰਿਜ਼ਮ ਦੇ ਨਕਸ਼ੇ ‘ਤੇ ਨਵੇਂ ਸੈਰ-ਸਪਾਟਾ ਸਥਾਨ ਆ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਉੱਤਰਾਖੰਡ ਦੇ ਨੌਜਵਾਨਾਂ ਨੂੰ ਹੁਣ ਵੱਡੇ ਸ਼ਹਿਰਾਂ ਵੱਲ ਜਾਣ ਦੀ ਬਜਾਏ ਆਪਣੇ ਘਰਾਂ ਦੇ ਨੇੜੇ ਰੋਜ਼ਗਾਰ ਦੇ ਮੌਕੇ ਮਿਲ ਰਹੇ ਹਨ। ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਮੁਦਰਾ ਯੋਜਨਾ ਸੈਰ-ਸਪਾਟਾ ਖੇਤਰ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨੂੰ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਦੁਕਾਨਾਂ, ਢਾਬਿਆਂ, ਗੈਸਟ ਹਾਊਸਾਂ ਅਤੇ ਹੋਮਸਟੇਅ ਦੀਆਂ ਉਦਾਹਰਣਾਂ ਦਿੰਦਿਆਂ ਪ੍ਰਧਾਨ ਮੰਤਰੀ ਨੇ ਅਜਿਹੇ ਕਾਰੋਬਾਰਾਂ ਨੂੰ ਬਿਨਾ ਕਿਸੇ ਗਰੰਟੀ ਦੇ 10 ਲੱਖ ਰੁਪਏ ਤੱਕ ਦੇ ਕਰਜ਼ੇ ਦਿੱਤੇ ਜਾਣ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ, “ਦੇਸ਼ ਭਰ ਵਿੱਚ ਹੁਣ ਤੱਕ 38 ਕਰੋੜ ਮੁਦਰਾ ਲੋਨ ਦਿੱਤੇ ਗਏ ਹਨ। ਲਗਭਗ 8 ਕਰੋੜ ਨੌਜਵਾਨ ਪਹਿਲੀ ਵਾਰ ਉੱਦਮੀ ਬਣੇ ਹਨ”। ਉਨ੍ਹਾਂ ਇਹ ਵੀ ਦੱਸਿਆ ਕਿ ਐੱਸਸੀ/ਐੱਸਟੀ/ਓਬੀਸੀ ਵਰਗ ਨਾਲ ਸਬੰਧਤ ਮਹਿਲਾਵਾਂ ਅਤੇ ਨੌਜਵਾਨਾਂ ਦੀ ਹਿੱਸੇਦਾਰੀ ਵੱਧ ਹੈ।
ਸੰਬੋਧਨ ਦੀ ਸਮਾਪਤੀ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਰਤ ਦੇ ਨੌਜਵਾਨਾਂ ਲਈ ਸ਼ਾਨਦਾਰ ਸੰਭਾਵਨਾਵਾਂ ਦਾ ਅੰਮ੍ਰਿਤ ਕਾਲ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਆਪਣੀਆਂ ਸੇਵਾਵਾਂ ਰਾਹੀਂ ਭਾਰਤ ਦੇ ਵਿਕਾਸ ਨੂੰ ਤੇਜ਼ ਕਰਨ ਦੀ ਤਾਕੀਦ ਕੀਤੀ।
Addressing the Uttarakhand Rozgar Mela. Best wishes to the newly inducted appointees. https://t.co/jcSQhCVAsY
— Narendra Modi (@narendramodi) February 20, 2023
*****
ਡੀਐੱਸ/ਟੀਐੱਸ
Addressing the Uttarakhand Rozgar Mela. Best wishes to the newly inducted appointees. https://t.co/jcSQhCVAsY
— Narendra Modi (@narendramodi) February 20, 2023