Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ ‘ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ


 

 
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ‘ਤੇ ਸਾਹਿਬਜ਼ਾਦੀਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਅਤੇ ਆਪਣੀਆਂ ਕਦਰਾਂ-ਕੀਮਤਾਂ ਦੇ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
 “ਅੱਜ ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਜਿਹੀ ਉਮਰ ਵਿੱਚ ਹੀ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ‘ਤੇ ਅਡੋਲ ਰਹੇ ਅਤੇ ਆਪਣੇ ਸਾਹਸ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਅਤੇ ਆਪਣੀਆਂ ਕਦਰਾਂ-ਕੀਮਤਾਂ ਦੇ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ। ਉਹ ਹਮੇਸ਼ਾ ਸਾਨੂੰ ਵਧੇਰੇ ਨਿਆਂਪੂਰਨ ਅਤੇ ਦਿਆਲੂ ਸਮਾਜ ਦੀ ਸਿਰਜਣ ਦੀ ਦਿਸ਼ਾ ਵਿੱਚ ਮਾਰਗਦਰਸ਼ਨ ਪ੍ਰਦਾਨ ਕਰਦੇ ਰਹਿਣਗੇ।”
https://twitter.com/narendramodi/status/1872120469954126255
***
ਐੱਮਜੇਪੀਐੱਸ/ਵੀਜੇ