Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਨੂੰ ਲੈ ਕੇ ਆਲਮੀ ਸਥਿਤੀ ‘ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਇਸ ਆਲਮੀ ਚੁਣੌਤੀ ਨਾਲ ਨਿਪਟਣ ਲਈ ਸਾਂਝੇ ਪ੍ਰਯਤਨਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਨੇ ਨਾ ਕੇਵਲ ਹਜ਼ਾਰਾਂ ਲੋਕਾਂ ਦੇ ਸਿਹਤ ਅਤੇ ਭਲਾਈ ਨੂੰ ਪ੍ਰਭਾਵਿਤ ਕੀਤਾ ਹੈ, ਬਲਕਿ ਇਸ ਨਾਲ ਦੁਨੀਆ ਦੇ ਕਈ ਹਿੱਸਿਆਂ ਵਿੱਚ ਅਰਥਵਿਵਸਥਾ ‘ਤੇ ਉਲਟ ਅਸਰ ਪੈਣ ਦਾ ਖਤਰਾ ਪੈਦਾ ਹੋ ਗਿਆ ਹੈ।

ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਭਾਰਤ ਦੀ ਸਾਰਕ ਦੇਸ਼ਾਂ ਦੀ ਇੱਕ ਵੀਡੀਓ ਕਾਰਫੰਰਸ ਆਯੋਜਿਤ ਕਰਨ ਦੀ ਪਹਿਲ ਦਾ ਵੀ ਜ਼ਿਕਰ ਕੀਤਾ।

ਦੋਹਾਂ ਨੇਤਾਵਾਂ ਨੇ ਸਹਿਮਤੀ ਪ੍ਰਗਟ ਕੀਤੀ ਕਿ ਸਊਦੀ ਅਰਬ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੀ ਕਵਾਇਦ ਜੀ-20 ਦੇਸ਼ਾਂ ਦੇ ਸਮੂਹ ਵੱਲੋਂ ਵੀ ਕੀਤੀ ਜਾਣੀ ਚਾਹੀਦੀ ਹੈ ਜੋ ਆਲਮੀ ਪੱਧਰ ‘ਤੇ ਲਾਭਕਾਰੀ ਹੋਵੇਗੀ। ਦੋਹਾਂ ਨੇਤਾਵਾਂ ਨੇ ਕੋਵਿਡ-19 ਤੋਂ ਪੈਦਾ ਹੋਣ ਵਾਲੀਆਂ ਆਲਮੀ ਚੁਣੌਤੀਆਂ ਦੇ ਸਮਾਧਾਨ ਦੇ ਵਿਸ਼ੇਸ਼ ਉਪਾਵਾਂ(ਕਦਮਾਂ) ‘ਤੇ ਚਰਚਾ ਵੀ ਕੀਤੀ।

ਪ੍ਰਧਾਨ ਮੰਤਰੀ ਅਤੇ ਕਰਾਊਨ ਪ੍ਰਿੰਸ ਨੇ ਤੈਅ ਕੀਤਾ ਕਿ ਉਨ੍ਹਾਂ ਦੇ ਅਧਿਕਾਰੀ ਇਸ ਸਬੰਧ ਵਿੱਚ ਨਿਰੰਤਰ ਸੰਪਰਕ ਵਿੱਚ ਰਹਿਣਗੇ।

*******

ਵੀਆਰਆਰਕੇ/ਏਕੇ