Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਤੀਸ਼ ਗੁਜਰਾਲ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਤੀਸ਼ ਗੁਜਰਾਲ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸਤੀਸ਼ ਗੁਜਰਾਲ ਜੀ ਬਹੁਮੁਖੀ ਪ੍ਰਤਿਭਾ ਸੰਪੰਨ ਵਿਅਕਤੀ ਸਨ। ਉਨ੍ਹਾਂ ਨੇ ਆਪਣੀ ਰਚਨਾਤਮਕਤਾ ਅਤੇ ਸੰਕਲਪ ਦੇ ਸਹਾਰੇ ਬਿਪਤਾ ’ਤੇ ਵਿਜੈ (ਜਿੱਤ) ਪ੍ਰਾਪਤ ਕੀਤੀ। ਇਸ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਸੀ। ਉਨ੍ਹਾਂ ਦੀ ਬੌਧਿਕ ਲਾਲਸਾ ਉਨ੍ਹਾਂ ਨੂੰ ਦੂਰ-ਦੂਰ ਤੱਕ ਲੈ ਗਈ ਲੇਕਿਨ ਉਹ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਓਮ ਸ਼ਾਂਤੀ।”

 

 

*****

ਵੀਆਰਆਰਕੇ/ਕੇਪੀ