Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਪੀਕਰ ਸ਼੍ਰੀ ਓਮ ਬਿਰਲਾ ਨੂੰ ਉਨ੍ਹਾਂ ਦੇ ਕਾਰਜਕਾਲ ਦੇ ਦੋ ਵਰ੍ਹੇ ਪੂਰੇ ਹੋਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੂੰ ਉਨ੍ਹਾਂ ਦੇ ਕਾਰਜਕਾਲ ਦੇ ਦੋ ਵਰ੍ਹੇ ਪੂਰੇ ਹੋਣ ਤੇ ਵਧਾਈਆਂ ਦਿੱਤੀਆਂ ਹਨ।

ਟਵੀਟਾਂ ਦੀ ਇੱਕ ਲੜੀ ਦੇ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

ਪਿਛਲੇ ਦੋ ਵਰ੍ਹਿਆਂ ਵਿੱਚ, ਸ਼੍ਰੀ ਓਮ ਬਿਰਲਾ ਜੀ (@ombirlakota) ਨੇ ਕਈ ਅਜਿਹੇ ਕਦਮ ਉਠਾਏ ਹਨ ਜਿਨ੍ਹਾਂ ਨੇ ਸਾਡੇ ਸੰਸਦੀ ਲੋਕਤੰਤਰ ਨੂੰ ਸਮ੍ਰਿੱਧ ਕੀਤਾ ਹੈ ਅਤੇ ਉਤਪਾਦਕਤਾ ਵਿੱਚ ਵਾਧਾ ਕੀਤਾ ਹੈ, ਜਿਸ ਦੀ ਵਜ੍ਹਾ ਨਾਲ ਕਈ ਇਤਿਹਾਸਿਕ ਤੇ ਲੋਕ-ਪੱਖੀ ਕਾਨੂੰਨ ਪਾਸ ਹੋਏ। ਉਨ੍ਹਾਂ ਨੂੰ ਵਧਾਈਆਂ!

 

ਇੱਥੇ ਜ਼ਿਕਰਯੋਗ ਹੈ ਕਿ ਸ਼੍ਰੀ ਓਮ ਬਿਰਲਾ ਜੀ (@ombirlakota) ਨੇ ਪਹਿਲੀ ਵਾਰ ਚੁਣ ਕੇ ਆਉਣ ਵਾਲੇ ਸਾਂਸਦਾਂ, ਯੁਵਾ ਸਾਂਸਦਾਂ ਅਤੇ ਮਹਿਲਾ ਸਾਂਸਦਾਂ ਨੂੰ ਸਦਨ ਵਿੱਚ ਬੋਲਣ ਦਾ ਅਵਸਰ ਦੇਣ ਤੇ ਵਿਸ਼ੇਸ਼ ਬਲ ਦਿੱਤਾ ਹੈ। ਉਨ੍ਹਾਂ ਨੇ ਵਿਭਿੰਨ ਕਮੇਟੀਆਂ, ਜਿਨ੍ਹਾਂ ਦੀ ਸਾਡੇ ਲੋਕਤੰਤਰ ਵਿੱਚ ਮਹੱਤਵਪੂਰਨ ਭੂਮਿਕਾ ਹੈ, ਨੂੰ ਵੀ ਮਜ਼ਬੂਤ ਕੀਤਾ ਹੈ।

 

https://twitter.com/narendramodi/status/1406183062988378112

 

***

 

ਡੀਐੱਸ/ਏਕੇ