Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਭ ਲੋਕਾਂ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਜਾਣ ਦਾ ਅਨੁਰੋਧ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਲੋਕਾਂ ਨੂੰ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਸੰਗ੍ਰਹਾਲਯ ਜਾਣ ਦਾ ਅਨੁਰੋਧ ਕੀਤਾ ਹੈ।

ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ਼੍ਰੀ ਚੰਦਰ ਸ਼ੇਖਰ ਦੇ ਪੁੱਤਰ ਸ਼੍ਰੀ ਨੀਰਜ ਸ਼ੇਖਰ ਦੁਆਰਾ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਆਪਣੀ ਯਾਤਰਾ ਬਾਰੇ ਕੀਤੇ ਗਏ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ;

“ਇਹ ਮੇਰਾ ਸੁਭਾਗ ਸੀ ਕਿ ਚੰਦਰਸ਼ੇਖਰ ਜੀ ਵਰਗੀ ਮਹਾਨ ਸ਼ਖ਼ਸੀਅਤ ਦੇ ਨਾਲ ਮੈਨੂੰ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਅਤੇ ਬਹੁਤ ਕੁਝ ਸਿੱਖਣ ਨੂੰ ਮਿਲਿਆ। ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿੱਚ ਦੇਸ਼ਵਾਸੀ ਚੰਦਰਸ਼ੇਖਰ ਜੀ ਦੇ ਨਾਲ ਹੀ ਆਪਣੇ ਸਾਰੇ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਨੂੰ ਦੇਖ ਸਕਣਗੇ। ਮੈਂ ਹਰ ਕਿਸੇ ਨੂੰ ਅਨੁਰੋਧ ਕਰਾਂਗਾ ਕਿ ਉਹ ਜ਼ਰੂਰ ਜਾਣ।”

 

*****

ਡੀਐੱਸ/ਐੱਸਟੀ