ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਮਾਰਟ ਇੰਡੀਆ ਹੈਕਾਥੌਨ ਦੇ ਸਮਾਪਨ ਸਮਾਰੋਹ (ਗ੍ਰੈਂਡ ਫਿਨਾਲੇ) ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਭਰ ਵਿੱਚ ਕਈ ਸੰਸਥਾਨਾਂ ਵਿੱਚ ਹੈਕਾਥੌਨ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਕਈ ਸਮੂਹਾਂ ਨਾਲ ਗੱਲਬਾਤ ਕੀਤੀ। ਵਿਦਿਆਰਥੀਆਂ ਦੇ ਨਾਲ ਗੱਲਬਾਤ ਦੌਰਾਨ ਖੇਤੀਬਾੜੀ, ਵਿੱਤ, ਕੁਪੋਸ਼ਣ ਅਤੇ ਸਿੱਖਿਆ ਜਿਹੇ ਵਿਸ਼ਿਆਂ ਨੂੰ ਕਵਰ ਕੀਤਾ ਗਿਆ।
ਉਨ੍ਹਾਂ ਨੇ ਰਾਸ਼ਟਰੀ ਪੱਧਰ ‘ਤੇ ਸਮਾਰਟ ਇੰਡੀਆ ਹੈਕਾਥੌਨ ਨੂੰ ਸਭ ਤੋਂ ਵੱਡਾ ਓਪਨ ਇਨੋਵੇਸ਼ਨ ਮਾਡਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਅਤੇ ਦੇਸ਼ ਨਵੀਨਤਾ ਵਿੱਚ ਨਵੇਂ ਬੈਂਚਮਾਰਕ ਕਾਇਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਅੱਜ, ਤੀਜਾ ਸਭ ਤੋਂ ਵੱਡਾ ਸਟਾਰਟ-ਅੱਪ ਨੇਸ਼ਨ(ਰਾਸ਼ਟਰ) ਹੈ।
***
ਏਕੇਟੀ/ਵੀਜੇ