Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।

ਪ੍ਰਧਾਨ ਮੰਤਰੀ ਨੇ ‘ਐਕਸ’ (X) ਤੇ ਲਿਖਿਆ;

“ਸ਼੍ਰੀਮਤੀ ਰੇਖਾ ਗੁਪਤਾ ਜੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ। ਉਹ ਜ਼ਮੀਨੀ ਪੱਧਰ ਤੋਂ ਉਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ। ਮੈਨੂੰ ਵਿਸ਼ਵਾਸ ਹੈ ਕਿ ਉਹ ਦਿੱਲੀ ਦੇ ਵਿਕਾਸ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ। ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।”

@gupta_rekha”

 

************

ਐੱਮਜੇਪੀਐੱਸ/ਐੱਸਟੀ