Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਕਾਮੇਸ਼ਵਰ ਚੌਪਾਲ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕਾਮੇਸ਼ਵਰ ਚੌਪਾਲ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਚੌਪਾਲ ਇੱਕ ਸਮਰਪਿਤ ਰਾਮ ਭਗਤ ਸਨ ਅਤੇ ਉਨ੍ਹਾਂ ਨੇ ਅਯੋਧਿਆ ਵਿੱਚ ਰਾਮ ਮੰਦਿਰ ਦੇ ਨਿਰਮਾਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਦਿੱਤਾ ਸੀ।

 ‘ਐਕਸ’  (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਭਾਜਪਾ ਦੇ ਸੀਨੀਅਰ ਨੇਤਾ ਅਤੇ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਟਰੱਸਟੀ ਕਾਮੇਸ਼ਵਰ ਚੌਪਾਲ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਹ ਇੱਕ ਪ੍ਰਬਲ ਰਾਮ ਭਗਤ ਸਨ, ਜਿਨ੍ਹਾਂ ਨੇ ਅਯੋਧਿਆ ਵਿੱਚ ਰਾਮ ਮੰਦਿਰ ਦੇ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ ਦਿੱਤਾ। ਦਲਿਤ ਪਿਛੋਕੜ ਤੋਂ ਆਉਣ ਵਾਲੇ ਕਾਮੇਸ਼ਵਰ ਜੀ ਸਮਾਜ ਦੇ ਵੰਚਿਤ ਭਾਈਚਾਰਿਆਂ ਦੀ ਭਲਾਈ ਦੇ ਕਾਰਜਾਂ ਲਈ ਵੀ ਹਮੇਸ਼ਾ ਯਾਦ ਕੀਤੇ ਜਾਣਗੇ। ਸੋਗ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਜਨਾਂ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ!”

 

 

************

ਐੱਮਜੇਪੀਐੱਸ/ਐੱਸਆਰ