Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਪੁਰਸ਼ ਡਬਲਸ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈਟੀ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ2022 ਦੇ ਪੁਰਸ਼ਾਂ ਦੇ ਡਬਲਸ ਬੈਡਮਿੰਟਨ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਭਾਰਤ ਦੇ ਬੈਡਮਿੰਟਨ ਦਲ ਨੇ ਸਫ਼ਲਤਾ ਅਤੇ ਉਤਕ੍ਰਿਸ਼ਟਤਾ ਨੂੰ ਫਿਰ ਤੋਂ ਪਰਿਭਾਸ਼ਿਤ ਕੀਤਾ ਹੈ। ਸਾਤਵਿਕ ਸਾਈਰਾਜ ਰੰਕੀਰੈੱਡੀ (@satwiksairaj) ਅਤੇ ਚਿਰਾਗ ਸ਼ੈਟੀ (@Shettychirag04) ਦੁਆਰਾ ਟੀਮ ਵਰਕ ਅਤੇ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ। ਗੋਲਡ ਮੈਡਲ ਜਿੱਤਣ ਦੇ ਲਈ ਉਨ੍ਹਾਂ ਤੇ ਮਾਣ ਹੈ। ਉਹ ਆਉਣ ਵਾਲੇ ਸਮੇਂ ਵਿੱਚ ਭਾਰਤ ਦੇ ਲਈ ਹੋਰ ਅਧਿਕ ਪੁਰਸਕਾਰ ਜਿੱਤਦੇ ਰਹਿਣ। #Cheer4India”

 

 

*****

 

ਡੀਐੱਸ/ਐੱਸਟੀ