Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਸ਼ਰਦ ਯਾਦਵ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਸ਼ਰਦ ਯਾਦਵ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਡਾ. ਲੋਹੀਆ ਦੇ ਆਦਰਸ਼ਾਂ ਤੋਂ ਬੇਹੱਦ ਪ੍ਰਭਾਵਿਤ ਸਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸ਼੍ਰੀ ਸ਼ਰਦ ਯਾਦਵ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਆਪਣੇ ਲੰਬੇ ਜਨਤਕ ਜੀਵਨ ਵਿੱਚ, ਉਨ੍ਹਾਂ ਨੇ ਖੁਦ ਨੂੰ ਸਾਂਸਦ ਤੇ ਮੰਤਰੀ ਦੇ ਰੂਪ ਵਿੱਚ ਪ੍ਰਤਿਸ਼ਠਿਤ ਕੀਤਾ। ਉਹ ਡਾ. ਲੋਹੀਆ ਦੇ ਆਦਰਸ਼ਾਂ ਤੋਂ ਬੇਹੱਦ ਪ੍ਰਭਾਵਿਤ ਸਨ। ਮੈਂ ਹਮੇਸ਼ਾ ਸਾਡੀ ਗੱਲਬਾਤ ਨੂੰ ਸੰਜੋ ਕੇ ਰੱਖਾਂਗਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

***

 

ਡੀਐ/ਐੱਸਐੱਚ