Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀ.ਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ

 ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਅਗਵਾਈ ਅਤੇ ਬੌਧਿਕ ਕੌਸ਼ਲ ਦੇ ਲਈ ਹਮੇਸ਼ਾ  ਯਾਦ ਕੀਤਾ  ਜਾਂਦਾ ਹੈ ਅਤੇ ਇਹ ਸਾਡੀ ਸਰਕਾਰ ਦੇ ਲਈ ਗੌਰਵ ਦਾ ਵਿਸ਼ਾ ਹੈ ਕਿ ਅਸੀਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਇਸ ਵਰ੍ਹੇ ਦੇ ਅਰੰਭ ਵਿੱਚ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਆਪਣੀ ਇੱਕ ਪੋਸਟ ਵਿੱਚ ਕਿਹਾ;

 “ਮੈਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਨੂੰ ਉਨ੍ਹਾਂ ਦੀ ਕੁਸ਼ਲ ਅਗਵਾਈ ਅਤੇ ਸਿਆਣਪ ਦੇ ਲਈ ਯਾਦ ਕੀਤਾ ਜਾਂਦਾ ਹੈ। ਇਹ ਸਾਡੀ ਸਰਕਾਰ ਦੇ ਲਈ ਸਨਮਾਨ ਦਾ ਵਿਸ਼ਾ ਹੈ ਕਿ ਰਾਸ਼ਟਰ ਦੇ ਲਈ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਅਸੀਂ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ।”

 

 

***

ਡੀਐੱਸ/ਐੱਸਟੀ