Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਸਾਂਸਦ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਸ੍ਰੀ ਸੋਮਨਾਥ ਚੈਟਰਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ ਅਤੇ ਲੋਕਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ।

ਪ੍ਰਧਾਨ ਮੰਤਰੀ ਨੇ ਕਿਹਾ, ‘ਸਾਬਕਾ ਸਾਂਸਦ ਅਤੇ ਲੋਕਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਭਾਰਤੀ ਰਾਜਨੀਤੀ ਦੇ ਇੱਕ ਉੱਘੇ ਨੇਤਾ ਸਨ। ਉਨ੍ਹਾਂ ਨੇ ਸਾਡੇ ਸੰਸਦੀ ਲੋਕਤੰਤਰ ਨੂੰ ਸਮਰਿੱਧ ਬਣਾਇਆ ਸੀ ਅਤੇ ਉਹ ਗ਼ਰੀਬਾਂ ਅਤੇ ਕਮਜ਼ੋਰ ਤਬਕਿਆਂ ਦੇ ਲੋਕਾਂ ਦੀ ਭਲਾਈ ਲਈ ਇੱਕ ਬੁਲੰਦ ਆਵਾਜ਼ ਸਨ। ਮੈਂ ਉਨ੍ਹਾਂ ਦੇ ਦਿਹਾਂਤ ‘ਤੇ ਦੁਖੀ ਹਾਂ । ਮੇਰੀ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ’।

*****

ਏਕੇਟੀ/ਐੱਸਐੱਚ