Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿਡਨੀ ਵਿੱਚ ਅਗਲੇ ਕਵਾਡ ਸਮਿਟ ਦੀ ਮੇਜ਼ਬਾਨੀ ਦੇ ਲਈ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਸ (Anthony Albanese) ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਸਿਡਨੀ ਵਿੱਚ ਅਗਲੇ ਕਵਾਡ ਸਮਿਟ ਦੀ ਮੇਜ਼ਬਾਨੀ ਦੇ ਲਈ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਐਂਥਨੀ ਅਲਬਾਨੀਸ ਦਾ ਧੰਨਵਾਦ ਕੀਤਾ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਿਡਨੀ ਵਿੱਚ ਅਗਲੇ ਕਵਾਡ ਸਮਿਟ ਦੀ ਮੇਜ਼ਬਾਨੀ ਦੇ ਲਈ @AlboMP ਦਾ ਧੰਨਵਾਦ, ਜਿਸ ਨਾਲ ਇੱਕ ਸੁਤੰਤਰ, ਖੁੱਲ੍ਹੇ ਅਤੇ ਸਮਾਵੇਸ਼ੀ ਇੰਡੋ-ਪੈਸਿਫਿਕ ਨੂੰ ਸੁਨਿਸ਼ਚਿਤ ਕਰਨ ਦੇ ਸਾਡੇ ਪ੍ਰਯਾਸਾਂ ਨੂੰ ਹੁਲਾਰਾ ਮਿਲੇਗਾ।

ਮੈਂ ਆਪਣੀ ਯਾਤਰਾ ਅਤੇ ਸਾਡੇ ਸਕਾਰਾਤਮਕ ਏਜੰਡੇ ਨੂੰ ਅੱਗੇ ਵਧਾਉਣ ਦੇ ਲਈ ਵਿਭਿੰਨ ਖੇਤਰਾਂ ਵਿੱਚ ਕਵਾਡ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਚਰਚਾ ਕਰਨ ਦੇ ਲਈ ਉਤਸੁਕ ਹਾਂ।”

 

****

ਡੀਐੱਸ/ਐੱਸਟੀ