Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਨੀਅਰ ਪਰਮਾਣੂ ਵਿਗਿਆਨੀ, ਡਾ. ਰਾਜਾਗੋਪਾਲਾ ਚਿਦੰਬਰਮ (Dr. Rajagopala Chidambaram) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਪਰਮਾਣੂ ਵਿਗਿਆਨੀ, ਡਾ. ਰਾਜਾਗੋਪਾਲਾ ਚਿਦੰਬਰਮ (Dr. Rajagopala Chidambaram) ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਰਾਜਾਗੋਪਾਲਾ ਚਿਦੰਬਰਮ ਭਾਰਤ ਦੇ ਪਰਮਾਣੂ ਪ੍ਰੋਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਪ੍ਰਮੁੱਖ ਵਿਗਿਆਨੀਆਂ ਵਿੱਚੋਂ ਇੱਕ ਸੀ ਅਤੇ ਉਨ੍ਹਾਂ ਨੇ ਭਾਰਤ ਦੀ ਵਿਗਿਆਨਿਕ ਅਤੇ ਸਾਮਰਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਡਾ. ਰਾਜਾਗੋਪਾਲਾ ਚਿਦੰਬਰਮ ਦੇ ਦੇਹਾਂਤ ਤੋਂ ਬਹੁਤ ਦੁਖ ਹੋਇਆ। ਇਹ ਭਾਰਤ ਦੇ ਪਰਮਾਣੂ ਪ੍ਰੋਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਪ੍ਰਮੁੱਖ ਵਿਗਿਆਨੀਆਂ ਵਿੱਚੋਂ ਇੱਕ ਸੀ ਅਤੇ ਉਨ੍ਹਾਂ ਨੇ ਭਾਰਤ ਦੀ ਵਿਗਿਆਨਿਕ ਅਤੇ ਸਾਮਰਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੂੰ ਪੂਰਾ ਦੇਸ਼ ਸ਼ੁਕਰਗੁਜ਼ਾਰੀ ਨਾਲ ਯਾਦ ਕਰੇਗਾ ਅਤੇ ਉਨ੍ਹਾਂ ਦੇ ਪ੍ਰਯਾਸ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।”

***

ਐੱਮਜੇਪੀਐੱਸ/ਐੱਸਟੀ