Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਬੀਐੱਸਈ ਦੀ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦੇ ਐਲਾਨ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੀਬੀਐੱਸਈ ਦੀ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦੇ ਐਲਾਨ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਹਨ।

 

ਟਵੀਟਾਂ ਦੀ ਇੱਕ ਲੜੀ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

 

“ਮੇਰੇ ਉਨ੍ਹਾਂ ਸਾਰੇ ਯੁਵਾ ਮਿੱਤਰਾਂ ਨੂੰ ਵਧਾਈਆਂ ਜਿਨ੍ਹਾਂ ਨੇ ਸੀਬੀਐੱਸਈ ਦੀ ਬਾਰ੍ਹਵੀਂ ਕਲਾਸ ਦੀ ਪਰੀਖਿਆ ਪਾਸ ਕੀਤੀ ਹੈ। ਇਨ੍ਹਾਂ ਨੌਜਵਾਨਾਂ ਦਾ ਧੀਰਜ ਅਤੇ ਸਮਰਪਣ ਬੇਹੱਦ ਪ੍ਰਸ਼ੰਸਾਯੋਗ ਹੈ। ਉਨ੍ਹਾਂ ਨੇ ਇਨ੍ਹਾਂ ਪਰੀਖਿਆਵਾਂ ਦੀ ਤਿਆਰੀ ਅਜਿਹੇ ਸਮੇਂ ਵਿੱਚ ਕੀਤੀ ਜਦੋਂ ਮਾਨਵਤਾ ਇੱਕ ਇਤਿਹਾਸਿਕ ਚੁਣੌਤੀ ਦਾ ਸਾਹਮਣਾ ਕਰ ਰਹੀ ਸੀ ਅਤੇ ਇਹ ਸਫ਼ਲਤਾ ਪ੍ਰਾਪਤ ਕੀਤੀ।”

 

ਸੀਬੀਐੱਸਈ ਬਾਰ੍ਹਵੀਂ ਕਲਾਸ ਦੀ ਪਰੀਖਿਆ ਪਾਸ ਕਰਨ ਵਾਲੇ, ਸਾਡੇ ਯੁਵਾ ਪਰੀਖਿਆ ਜੋਧਿਆਂ ਦੀ ਅਣਗਿਣਤ ਅਵਸਰ ਉਡੀਕ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਆਪਣੀ ਅੰਤਰਆਤਮਾ ਦੀ ਆਵਾਜ਼ ਦਾ ਅਨੁਸਰਣ ਕਰਨ ਅਤੇ ਉਨ੍ਹਾਂ ਵਿਸ਼ਿਆਂ ਦੀ ਚੋਣ ਕਰਨ ਦੀ ਤਾਕੀਦ ਕਰਦਾ ਹਾਂ ਜਿਨ੍ਹਾਂ ਦੇ ਪ੍ਰਤੀ ਉਹ ਉਤਸ਼ਾਹੀ ਹਨ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”

 

ਕੁਝ ਵਿਦਿਆਰਥੀ ਆਪਣੇ ਨਤੀਜਿਆਂ ਤੋਂ ਖੁਸ਼ ਨਹੀਂ ਹੋ ਸਕਦੇ ਹਨਲੇਕਿਨ ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਮਹਿਜ਼ ਇੱਕ ਪਰੀਖਿਆ ਕਦੇ ਵੀ ਉਨ੍ਹਾਂ ਦੀ ਪਹਿਚਾਣ ਨੂੰ ਪਰਿਭਾਸ਼ਿਤ ਨਹੀਂ ਕਰੇਗੀ। ਮੈਨੂੰ ਯਕੀਨ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਹੋਰ ਸਫ਼ਲਤਾ ਮਿਲੇਗੀ। ਇਸ ਸਾਲ ਦੀ ਪਰੀਕਸ਼ਾ ਪੇ ਚਰਚਾ (Pariksha Pe Charcha) ਨੂੰ ਵੀ ਸਾਂਝੀ ਕਰ ਰਿਹਾ ਹਾਂ ਜਿਸ ਵਿੱਚ ਅਸੀਂ ਪਰੀਖਿਆ ਨਾਲ ਸਬੰਧਿਤ ਪਹਿਲੂਆਂ ਤੇ ਚਰਚਾ ਕੀਤੀ ਸੀ।   

 

 

*****

 

ਡੀਐੱਸ/ਟੀਐੱਸ