Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੂਰਤ ਵਿੱਚ ਮਲਟੀ – ਸਪੈਸ਼ਲਿਟੀ ਹਸਪਤਾਲ ਅਤੇ ਡਾਇਮੰਡ ਨਿਰਮਾਣ ਯੂਨਿਟ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਸੂਰਤ ਵਿੱਚ ਮਲਟੀ – ਸਪੈਸ਼ਲਿਟੀ ਹਸਪਤਾਲ ਅਤੇ ਡਾਇਮੰਡ ਨਿਰਮਾਣ ਯੂਨਿਟ ਦਾ ਉਦਘਾਟਨ ਕੀਤਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਸੂਰਤ ਵਿਖੇ ਕਿਰਨ ਮਲਟੀ- ਸਪੈਸ਼ਲਿਟੀ ਹਸਪਤਾਲ ਅਤੇ ਮੈ. ਹਰੇ ਕ੍ਰਿਸ਼ਨਾ ਐਕਸਪੋਰਟਸ ਪ੍ਰਾਈਵੇਟ ਲਿਮਟਿਡ ਦੇ ਡਾਇਮੰਡ ਬਣਉਣ ਵਾਲੇ ਯੂਨਿਟ ਦਾ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਨੇ ਹਸਪਤਾਲ ਬਣਾਉਣ ਲਈ ਲਗਾਏ ਯਤਨਾਂ ਨੂੰ ‘ ਸ਼ਲਾਘਾਯੋਗ ‘ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਅਤਿ-ਆਧੁਨਿਕ ਹਸਪਤਾਲ ਨਾਗਰਿਕਾਂ ਲਈ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਗ਼ਰੀਬਾਂ ਦੀ ਬਿਹਤਰ ਅਤੇ ਪਹੁੰਚਯੋਗ ਸਿਹਤ ਸੰਭਾਲ ਤੱਕ ਪਹੁੰਚ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਕੇਂਦਰ ਸਰਕਾਰ ਵਲੋਂ ਦਵਾਈਆਂ, ਸਟੈਂਟਸ ਦੀਆਂ ਕੀਮਤਾਂ ਘੱਟ ਕਰਨ ਆਦਿ ਵੱਲ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਗ਼ਰੀਬਾਂ ਅਤੇ ਦਰਮਿਆਨੇ ਤਬਕੇ ਦੇ ਲੋਕਾਂ ਨੂੰ ਪਹੁੰਚਯੋਗ ਸਿਹਤ ਸੰਭਾਲ ਮੁਹੱਈਆ ਕਰਨ ਲਈ ਵਚਨਬੱਧ ਹੈ ।

ਬਚਾਅ ਵਾਲੀ ਸਿਹਤ ਸੰਭਾਲ ਉੱਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਮੁਹਿੰਮ ਸਿਹਤਮੰਦ ਭਾਰਤ ਬਣਾਉਣ ਦੇ ਯਤਨਾਂ ਨਾਲ ਜੁੜੀ ਹੋਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਰਤ ਨੇ ਡਾਇਮੰਡ ਉਦਯੋਗ ਵਿੱਚ ਇਕ ਵੱਡੀ ਭੂਮਿਕਾ ਨਿਭਾਈ ਹੈ, ਪਰ ਹੁਣ ਹੀਰਿਆਂ ਅਤੇ ਗਹਿਣਿਆਂ ਦੇ ਪੂਰੇ ਖੇਤਰ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਹੀਰਿਆਂ ਅਤੇ ਗਹਿਣਿਆਂ ਦੇ ਖੇਤਰ ਦਾ ਸਬੰਧ ਹੈ, ਸਾਡਾ ਉਦੇਸ਼ ਸਿਰਫ ‘ਮੇਕ ਇਨ ਇੰਡੀਆ’ ਹੀ ਨਹੀਂ ਹੋਣਾ ਚਾਹੀਦਾ, ਸਗੋਂ ‘ਡਿਜ਼ਾਈਨ ਇਨ ਇੰਡੀਆ’ ਵੀ ਹੋਣਾ ਚਾਹੀਦਾ ਹੈ।

AKT/HS