Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦੂਸਰਿਆਂ ਦੀ ਸੇਵਾ ਕਰਨ ਅਤੇ ਭਾਈਚਾਰਾ ਵਧਾਉਣ ‘ਤੇ ਜ਼ੋਰ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਕੱਲ੍ਹ ਦੇ ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੀ ਇੱਕ ਵੀਡੀਓ ਕਲਿੱਪ ਭੀ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਸਨ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਸ਼ੁਭਕਾਮਨਾਵਾਂ। ਦੂਸਰਿਆਂ ਦੀ ਸੇਵਾ ਕਰਨ ਅਤੇ ਭਾਈਚਾਰੇ ਨੂੰ ਅੱਗੇ ਵਧਾਉਣ ‘ਤੇ ਉਨ੍ਹਾਂ ਦਾ ਜ਼ੋਰ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਕੱਲ੍ਹ ‘ਮਨ ਕੀ ਬਾਤ’ (#MannKiBaat) ਦੇ ਦੌਰਾਨ ਭੀ ਮੈਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਸਨ।”

*********

ਧੀਰਜ ਸਿੰਘ/ਸਿਧਾਂਤ ਤਿਵਾਰੀ