Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਆਂ, ਸਮਾਨਤਾ ਅਤੇ ਮਾਨਵਤਾ ਦੀ ਰੱਖਿਆ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਲਾਸਾਨੀ ਦਲੇਰੀ ਅਤੇ ਬਲੀਦਾਨ ਨੂੰ ਯਾਦ ਕੀਤਾ।

 

ਪ੍ਰਧਾਨ ਮੰਤਰੀ ਨੇ ਐਕਸ  ‘ਤੇ ਪੋਸਟ ਕੀਤਾ:

“ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ, ਅਸੀਂ ਨਿਆਂ, ਬਰਾਬਰੀ ਅਤੇ ਮਨੁੱਖਤਾ ਦੀ ਰਾਖੀ ਦੀਆਂ ਕਦਰਾਂ-ਕੀਮਤਾਂ ਲਈ ਲਾਸਾਨੀ ਦਲੇਰੀ ਅਤੇ ਤਿਆਗ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਾੜੇ ਹਾਲਾਤ ਵਿੱਚ ਵੀ ਦ੍ਰਿੜ੍ਹ ਰਹਿਣ ਅਤੇ ਨਿਰਸੁਆਰਥ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਏਕਤਾ ਅਤੇ ਭਾਈਚਾਰੇ ਦਾ ਉਨ੍ਹਾਂ ਦਾ ਸੁਨੇਹਾ ਵੀ ਸਾਨੂੰ ਬਹੁਤ ਪ੍ਰੇਰਿਤ ਕਰਦਾ ਹੈ।”

 

 

 

*********

ਐੱਮਜੇਪੀਐੱਸ/ਵੀਜੇ