Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਸਿੱਧੇਸ਼ਵਰ ਸਵਾਮੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਸਿੱਧੇਸ਼ਵਰ ਸਵਾਮੀ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਰਮਪੂਜਯ ਸ਼੍ਰੀ ਸਿੱਧੇਸ਼ਵਰ ਸਵਾਮੀ ਜੀ ਨੂੰ ਸਮਾਜ ਦੇ ਲਈ ਉਨ੍ਹਾਂ ਦੀ ਉਤਕ੍ਰਿਸ਼ਟ ਸੇਵਾ ਵਾਸਤੇ ਯਾਦ ਕੀਤਾ ਜਾਵੇਗਾ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਪਰਮਪੂਰਜ ਸ੍ਰੀ ਸਿੱਧੇਸ਼ਵਰ ਸਵਾਮੀ ਜੀ ਨੂੰ ਸਮਾਜ ਦੇ ਲਈ ਉਨ੍ਹਾਂ ਦੀ ਉਤਕ੍ਰਿਸ਼ਟ ਸੇਵਾ ਵਾਸਤੇ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਦੂਸਰਿਆਂ ਦੀ ਭਲਾਈ ਦੇ ਲਈ ਅਣਥੱਕ ਕੰਮ ਕੀਤਾ ਅਤੇ ਉਨ੍ਹਾਂ ਦੇ ਵਿਦਵਤਾਪੂਰਨ ਉਤਸ਼ਾਹ ਦੇ ਲਈ ਉਨ੍ਹਾਂ ਨੂੰ ਬਹੁਤ ਸਨਮਾਨ ਦਿੱਤਾ ਜਾਂਦਾ ਸੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਅਣਗਿਣਤ ਭਗਤਾਂ ਦੇ ਨਾਲ ਹਨ। ਓਮ ਸ਼ਾਂਤੀ।”

 

 

 

*****

ਡੀਐੱਸ/ਐੱਸਟੀ