ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਜੋਸੇਫ਼ ਆਰ ਬਾਇਡਨ ਦੇ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਆਪਣੇ-ਆਪਣੇ ਦੇਸ਼ਾਂ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ ਜਿਸ ਵਿੱਚ ਭਾਰਤ ਵਿੱਚ ਤੇਜ਼ ਵੈਕਸੀਨੇਸ਼ਨ ਕੋਸ਼ਿਸ਼ਾਂ ਦੇ ਜ਼ਰੀਏ ਕੋਵਿਡ-19 ਦੀ ਦੂਸਰੀ ਲਹਿਰ ’ਤੇ ਕੰਟਰੋਲ ਕਰਨ ਲਈ ਕੀਤੇ ਜਾ ਰਹੇ ਪ੍ਰਯਤਨ ਅਤੇ ਮਹੱਤਵਪੂਰਨ ਦਵਾਈਆਂ, ਉਪਚਾਰਾਂ ਅਤੇ ਸਿਹਤ ਦੇਖਭਾਲ਼ ਸਬੰਧੀ ਉਪਕਰਣਾਂ ਦੀ ਸਪਲਾਈ ਨੂੰ ਸੁਨਿਸ਼ਚਿਤ ਕਰਨਾ ਸ਼ਾਮਿਲ ਹੈ।
ਰਾਸ਼ਟਰਪਤੀ ਬਾਇਡਨ ਨੇ ਭਾਰਤ ਨਾਲ ਇਕਜੁੱਟਤਾ ਪ੍ਰਗਟ ਕੀਤੀ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸੰਯੁਕਤ ਰਾਜ ਅਮਰੀਕਾ ਥੈਰਾਪਿਊਟਿਕਸ, ਵੈਂਟੀਲੇਟਰਸ ਆਦਿ ਸੰਸਾਧਨਾਂ ਦੀ ਜਲਦੀ ਤੈਨਾਤੀ ਅਤੇ ਕੋਵਿਸ਼ੀਲਡ ਵੈਕਸੀਨਸ ਦੇ ਨਿਰਮਾਣ ਲਈ ਉਪਲਬਧ ਕਰਾਏ ਜਾਣ ਵਾਲੇ ਕੱਚੇ ਮਾਲ ਦੇ ਸਰੋਤਾਂ ਦੀ ਪਹਿਚਾਣ ਲਈ ਭਾਰਤ ਦੇ ਪ੍ਰਯਤਨਾਂ ਦਾ ਸਮਰਥਨ ਕਰਨ ਲਈ ਪ੍ਰਤੀਬੱਧ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਦੀ ਸਰਕਾਰ ਵੱਲੋਂ ਸਹਾਇਤਾ ਅਤੇ ਸਮਰਥਨ ਦੀ ਪੇਸ਼ਕਸ਼ ਲਈ ਦਿਲੋਂ ਸ਼ਲਾਘਾ ਕੀਤੀ। ਉਨ੍ਹਾਂ ਵੈਕਸੀਨ ਮੈਤ੍ਰੀ ਦੁਆਰਾ ਵਿਸ਼ਵ ਪੱਧਰ ‘ਤੇ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਭਾਰਤ ਦੀ ਪ੍ਰਤੀਬੱਧਤਾ ਅਤੇ ਕੋਵੈਕਸ ਅਤੇ ਕਵਾਡ ਵੈਕਸੀਨ ਪਹਿਲਾਂ ਵਿੱਚ ਇਸ ਦੀ ਭਾਗੀਦਾਰੀ ਦਾ ਉਲੇਖ ਕੀਤਾ। ਪ੍ਰਧਾਨ ਮੰਤਰੀ ਨੇ ਕੋਵਿਡ-19 ਨਾਲ ਸਬੰਧਿਤ ਟੀਕੇ, ਦਵਾਈਆਂ ਅਤੇ ਉਪਚਾਰਾਂ ਦੇ ਨਿਰਮਾਣ ਲਈ ਲੋੜੀਂਦੇ ਕੱਚੇ ਮਾਲ ਅਤੇ ਇਨਪੁਟਸ ਦੀ ਨਿਰਵਿਘਨ ਅਤੇ ਖੁੱਲ੍ਹੀ ਸਪਲਾਈ ਚੇਨ ਨੂੰ ਸੁਨਿਸ਼ਚਿਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।
ਦੋਹਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਦੇ ਸਮਾਧਾਨ ਲਈ ਵੈਕਸੀਨ ਵਿਕਾਸ ਅਤੇ ਸਪਲਾਈ ਵਿੱਚ ਭਾਰਤ-ਅਮਰੀਕਾ ਸਾਂਝੇਦਾਰੀ ਦੀ ਸਮਰੱਥਾ ਨੂੰ ਰੇਖਾਂਕਿਤ ਕੀਤਾ ਅਤੇ ਇਸ ਖੇਤਰ ਵਿੱਚ ਆਪਣੇ ਪ੍ਰਯਤਨਾਂ ਵਿੱਚ ਗਹਿਰਾ ਤਾਲਮੇਲ ਅਤੇ ਸਹਿਯੋਗ ਬਣਾਈ ਰੱਖਣ ਲਈ ਆਪਣੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਕਾਸਸ਼ੀਲ ਦੇਸ਼ਾਂ ਲਈ ਟੀਕਿਆਂ ਅਤੇ ਦਵਾਈਆਂ ਦੀ ਤੇਜ਼ ਅਤੇ ਕਿਫਾਇਤੀ ਪਹੁੰਚ ਨੂੰ ਸੁਨਿਸ਼ਚਿਤ ਕਰਨ ਲਈ ਟਰਿਪਸ (TRIPS) ’ਤੇ ਸਮਝੌਤੇ ਦੇ ਨਿਯਮਾਂ ਵਿੱਚ ਰਾਹਤ ਲਈ ਡਬਲਿਊਟੀਓ ਵਿਖੇ ਭਾਰਤ ਦੀ ਪਹਿਲ ਦੇ ਬਾਰੇ ਰਾਸ਼ਟਰਪਤੀ ਬਾਇਡਨ ਨੂੰ ਜਾਣਕਾਰੀ ਦਿੱਤੀ।
ਦੋਵੇਂ ਨੇਤਾ ਨਿਯਮਿਤ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ।
*****
ਡੀਐੱਸ
Had a fruitful conversation with @POTUS @JoeBiden today. We discussed the evolving COVID situation in both countries in detail. I thanked President Biden for the support being provided by the United States to India.
— Narendra Modi (@narendramodi) April 26, 2021
My discussion with @POTUS @JoeBiden also underscored the importance of smooth and efficient supply chains of vaccine raw materials and medicines. India-US healthcare partnership can address the global challenge of COVID-19.
— Narendra Modi (@narendramodi) April 26, 2021