Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਕੀ ਖਿਡਾਰੀ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਜੀ ਨੂੰ ਉਨ੍ਹਾਂ ਦੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਾਨੂੰ ਬਹੁਤ ਮਾਣ ਦਿੱਤਾ ਅਤੇ ਦੇਸ਼ ਦਾ ਨਾਮ ਰੋਸ਼ਨ ਕੀਤਾ। ਨਿਰਸੰਦੇਹ ਉਹ ਇੱਕ ਸ਼ਾਨਦਾਰ ਹਾਕੀ ਖਿਡਾਰੀ ਸਨ ਅਤੇ ਉਨ੍ਹਾਂ ਨੇ ਇੱਕ ਮਹਾਨ ਉਸਤਾਦ ਦੇ ਰੂਪ ‘ਚ ਵੀ ਆਪਣੀ ਪਹਿਚਾਣ ਬਣਾਈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਪ੍ਰਤੀ ਸੰਵੇਦਨਾ।”

ਵੀਆਰਆਰਕੇ/ਐੱਸਐੱਚ