Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 10ਵੇਂ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੌਰਾਨ ਮੋਜ਼ਾਮਬਿਕ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ 10ਵੇਂ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੌਰਾਨ ਮੋਜ਼ਾਮਬਿਕ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੌਂ ਜਨਵਰੀ, 2024 ਨੂੰ ਗਾਂਧੀਨਗਰ ਵਿੱਚ ਮੋਜ਼ਾਮਬਿਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਫਿਲਿਪ ਜੈਸਿੰਟੋ ਨਿਯੂਸੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਮੋਜ਼ਾਮਬਿਕ ਦੀਆਂ ਵਿਕਾਸ ਪ੍ਰਾਥਮਿਕਤਾਵਾਂ ਦਾ ਸਮਰਥਨ ਕਰਨ ਲਈ ਆਪਣੀ ਪ੍ਰਤੀਬੱਧਤਾ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਰੱਖਿਆ, ਆਤੰਕਵਾਦ ਵਿਰੋਧੀ, ਊਰਜਾ, ਸਿਹਤ, ਵਪਾਰ ਅਤੇ ਨਿਵੇਸ਼, ਖੇਤੀਬਾੜੀ, ਜਲ ਸੁਰੱਖਿਆ, ਮਾਈਨਿੰਗ, ਸਮਰੱਥਾ ਨਿਰਮਾਣ ਅਤੇ ਸਮੁੰਦਰੀ ਸਹਿਯੋਗ ਸਮੇਤ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੇ ਤਰੀਕਿਆਂ ‘ਤੇ ਸਾਰਥਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਦੋਨੋਂ ਦੇਸ਼ ਵਪਾਰ, ਸੱਭਿਆਚਾਰ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ ਨੂੰ ਹੁਲਾਰਾ ਦੇਣ ਲਈ ਹਵਾਈ ਸੰਪਰਕ ਵਧਾਉਣ ‘ਤੇ ਕੰਮ ਕਰ ਸਕਦੇ ਹਨ।

ਰਾਸ਼ਟਰਪਤੀ ਨਿਯੂਸੀ ਨੇ ਅਫਰੀਕਨ ਯੂਨੀਅਨ (ਏਯੂ) ਨੂੰ ਜੀ-20 ਵਿੱਚ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਦੋਹਾਂ ਨੇਤਾਵਾਂ ਨੇ ਸੰਯੁਕਤ ਰਾਸ਼ਟਰ ਸਮੇਤ ਬਹੁਪੱਖੀ ਪਲੈਟਫਾਰਮਾਂ ‘ਤੇ ਸਹਿਯੋਗ ਨਾਲ ਸਬੰਧਿਤ ਮੁੱਦਿਆਂ ‘ਤੇ ਵੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਜਨਵਰੀ ਅਤੇ ਨਵੰਬਰ 2023 ਵਿੱਚ ਵੌਇਸ ਆਫ਼ ਦ ਗਲੋਬਲ ਸਾਊਥ ਸਮਿਟ ਵਿੱਚ ਰਾਸ਼ਟਰਪਤੀ ਨਿਯੂਸੀ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਰਾਸ਼ਟਰਪਤੀ ਨਿਯੂਸੀ ਨੇ ਵਿਭਿੰਨ ਪ੍ਰੋਜੈਕਟਾਂ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਦੇ ਨਾਲ-ਨਾਲ ਸਮੁੰਦਰੀ ਸੁਰੱਖਿਆ ਦੇ ਖੇਤਰ ਵਿੱਚ ਸਮਰਥਨ ਦੇ ਲਈ ਭਾਰਤ ਦਾ ਧੰਨਵਾਦ ਕੀਤਾ।

ਦੋਵੇਂ ਨੇਤਾ ਸੰਪਰਕ ਵਿੱਚ ਬਣੇ ਰਹਿਣ ਅਤੇ ਦੋਵਾਂ ਦੇਸ਼ਾਂ ਦੇ  ਦਰਮਿਆਨ ਉੱਚ ਪੱਧਰੀ ਰਾਜਨੀਤਕ ਸੰਪਕਰਾਂ ਦੀ ਗਤੀ ਬਣਾਏ ਰੱਖਣ ‘ਤੇ ਸਹਿਮਤ ਹੋਏ। 

***

ਡੀਐੱਸ/ਏਕੇ