Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2018 ਏਸ਼ਿਆਈ ਪੈਰਾ ਖੇਡਾਂ ਦੇ ਮੈਡਲ ਜੇਤੂਆਂ ਨੂੰ ਸਨਮਾਨਿਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 2018 ਏਸ਼ਿਆਈ ਪੈਰਾ ਖੇਡਾਂ ਦੇ ਮੈਡਲ ਜੇਤੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ‘ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਮੈਡਲ ਜੇਤੂਆਂ ਦਾ ਸੁਆਗਤ ਕਰਦਿਆਂ ਖੁਸ਼ੀ ਪ੍ਰਗਟਾਈ। ਉਨ੍ਹਾਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਵਿੱਚ ਉਨ੍ਹਾਂ ਦੀ ਮਾਨਸਿਕ ਤਾਕਤ ਮੁਖ ਕਾਰਕ ਸੀ। ਪ੍ਰਧਾਨ ਮੰਤਰੀ ਨੇ ਗਲੋਬਲ ਮੰਚ ‘ਤੇ ਭਾਰਤ ਦੇ ਪ੍ਰੋਫਾਈਲ ਨੂੰ ਉੱਚਾ ਚੁੱਕਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਮੈਡਲ ਜੇਤੂਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਅਥਲੀਟਾਂ ਨੂੰ ਤਾਕੀਦ ਕੀਤੀ ਕਿ ਉਹ ਆਸ਼ਾਵਾਦ ਦੀ ਭਾਵਨਾ ਕਾਇਮ ਰੱਖਣ ਅਤੇ ਹੋਰ ਉੱਚੀਆਂ ਬੁਲੰਦੀਆਂ ਛੂਹਣਾ ਜਾਰੀ ਰੱਖਣ।

 

 

ਏਕੇਟੀ/ਵੀਜੇ/ਐੱਸਕੇ