Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਤ ਸਾਰੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ ‘ਤੇ ਅਭਿਨੇਤ੍ਰੀ ਵਹੀਦਾ ਰਹਿਮਾਨ ਜੀ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ।

 

ਭਾਰਤ ਦੇ ਰਾਸ਼ਟਰਪਤੀ ਦੁਆਰਾ ਐਕਸ (X) ‘ਤੇ ਇੱਕ ਪੋਸਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

“69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਸਨਮਾਨਿਤ ਸਾਰੇ ਲੋਕਾਂ ਨੂੰ ਵਧਾਈਆਂ। ਹਰੇਕ ਪੁਰਸਕਾਰ ਜੇਤੂ ਨੇ ਭਾਰਤੀ ਸਿਨੇਮਾ ਵਿੱਚ ਬੇਮਿਸਾਲ ਯੋਗਦਾਨ ਦਿੱਤਾ ਹੈ। ਮੈਂ ਵਹੀਦਾ ਰਹਿਮਾਨ ਜੀ ਨੂੰ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਹੋਣ ‘ਤੇ ਵਿਸ਼ੇਸ਼ ਤੌਰ ‘ਤੇ ਵਧਾਈ ਦੇਣਾ ਚਾਹੁੰਦਾ ਹਾਂ।”

***

ਡੀਐੱਸ/ਟੀਐੱਸ