Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੋਦੀ ਨੇ ਕੇ ਪੀ ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕੇ.ਪੀ. ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਭਾਰਤ ਅਤੇ ਨੇਪਾਲ ਦੇ ਦਰਮਿਆਨ ਮਿੱਤਰਤਾ ਦੇ ਗਹਿਰੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਤੌਰ ‘ਤੇ ਲਾਭਕਾਰੀ ਸਹਿਯੋਗ ਦਾ ਵਿਸਤਾਰ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ। 

ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

 “ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਤੁਹਾਡੀ ਨਿਯੁਕਤੀ ‘ਤੇ @kpsharmaoli ਨੂੰ ਵਧਾਈਆਂ। ਮੈਂ ਸਾਡੀ ਦੋਵਾਂ ਦੇਸ਼ਾਂ ਦਰਮਿਆਨ ਮਿੱਤਰਤਾ ਦੇ ਗਹਿਰੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਡੇ ਲੋਕਾਂ ਦੀ ਪ੍ਰਗਤੀ ਅਤੇ ਸਮ੍ਰਿੱਧੀ ਲਈ ਆਪਸੀ ਤੌਰ ‘ਤੇ ਲਾਭਕਾਰੀ ਸਹਿਯੋਗ ਦਾ ਹੋਰ ਵਿਸਤਾਰ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ। @PM_nepal”

 

************

ਡੀਐੱਸ/ਐੱਸਆਰ