Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਨਟਵਰ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਵਿਦੇਸ਼ ਮੰਤਰੀ ਸ਼੍ਰੀ ਨਟਵਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕੂਟਨੀਤੀ ਅਤੇ ਵਿਦੇਸ਼ ਨੀਤੀ ਦੀ ਦੁਨੀਆ ਵਿੱਚ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਨੂੰ ਯਾਦ ਕੀਤਾ, ਜੋ ਆਪਣੀ ਬੁੱਧੀ ਅਤੇ ਭਰਪੂਰ ਲੇਖਨ (intellect & prolific writing) ਲਈ ਭੀ ਜਾਣੇ ਜਾਂਦੇ ਸਨ।

ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

 ਸ਼੍ਰੀ ਨਟਵਰ ਸਿੰਘ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਕੂਟਨੀਤੀ ਅਤੇ ਵਿਦੇਸ਼ ਨੀਤੀ ਦੀ ਦੁਨੀਆ ਵਿੱਚ ਸਮ੍ਰਿੱਧ ਯੋਗਦਾਨ ਦਿੱਤਾ। ਉਹ ਆਪਣੀ ਬੁੱਧੀ ਦੇ ਨਾਲ-ਨਾਲ ਭਰਪੂਰ ਲੇਖਨ (his intellect as well as prolific writing) ਦੇ ਲਈ ਭੀ ਜਾਣੇ ਜਾਂਦੇ ਸਨ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

 

***********

ਐੱਮਜੇਪੀਐੱਸ/ਐੱਸਐੱਸ/ਐੱਸਆਰ