Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵਾਰਾਣਸੀ ‘ਚ

ਪ੍ਰਧਾਨ ਮੰਤਰੀ ਵਾਰਾਣਸੀ ‘ਚ

ਪ੍ਰਧਾਨ ਮੰਤਰੀ ਵਾਰਾਣਸੀ ‘ਚ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਦਾ ਦੌਰਾ ਕੀਤਾ।

ਉਨ੍ਹਾਂ ਬਨਾਰਸ ਹਿੰਦੂ ਯੂਨੀਵਰਸਿਟੀ ‘ਚ ਮਹਾਮਨਾ ਪੰਡਤ ਮਦਨ ਮੋਹਨ ਮਾਲਵੀਆ ਕੈਂਸਰ ਸੈਂਟਰ ਅਤੇ ਸੈਂਟੈਨਰੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਡੀਕਲ ਵਿਗਿਆਨ ਵਿੱਚ ਤਕਨਾਲੋਜੀ ਦੀ ਭੂਮਿਕਾ ਵਧ ਰਹੀ ਹੈ ਅਤੇ ਕੇਂਦਰ ਸਰਕਾਰ ਭਾਰਤ ਵਿੱਚ ਬਿਹਤਰੀਨ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਵੱਲ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੀ ਜਨਤਾ, ਖ਼ਾਸ ਕਰ ਕੇ ਗ਼ਰੀਬਾਂ ਨੂੰ ਮਿਆਰੀ ਅਤੇ ਸਸਤੀ ਸਿਹਤ-ਸੰਭਾਲ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ 125 ਕਰੋੜ ਭਾਰਤੀਆਂ ਦੀ ਤਾਕਤ ਵਿੱਚ ਭਰੋਸਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਨਿਸ਼ਕਾਮ ਹਨ ਅਤੇ ਲੋਕਾਂ ਦੇ ਆਸ਼ੀਰਵਾਦ ਰੱਬ ਦੇ ਆਸ਼ੀਰਵਾਦ ਵਰਗੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਆਨਲਾਈਨ ਬੈਂਕਿੰਗ ਵੱਲ ਵਧਣ ਦੀ ਬੇਨਤੀ ਕੀਤੀ।

ਪ੍ਰਧਾਨ ਮੰਤਰੀ ਵਾਰਾਣਸੀ ਦੇ ਕਬੀਰ ਨਗਰ ਇਲਾਕੇ ਵਿੱਚ ਗਏ, ਜਿੱਥੇ ਉਨ੍ਹਾਂ ਆਈ.ਪੀ.ਡੀ.ਐੱਸ. ਅਤੇ ਹ੍ਰਿਦੈ ਯੋਜਨਾਵਾਂ ਅਧੀਨ ਜ਼ਮੀਨਦੋਜ਼ ਤਾਰਾਂ ਵਿਛਾਉਣ ਅਤੇ ਵਿਰਾਸਤੀ ਰੌਸ਼ਨੀ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਨੂੰ ਵੇਖਿਆ। ਉਨ੍ਹਾਂ ਉੱਥੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਬਾਅਦ ‘ਚ, ‘ਡੀਜ਼ਲ ਲੋਕੋਮੋਟਿਵ ਵਰਕਸ’ ਦੇ ਮੈਦਾਨ ‘ਚ, ਪ੍ਰਧਾਨ ਮੰਤਰੀ ਨੇ ਈ.ਐੱਸ.ਆਈ.ਸੀ. ਸੁਪਰ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨਵੇਂ ਟਰੇਡ ਫ਼ੈਸਿਲੀਟੇਸ਼ਨ ਸੈਂਟਰ ਐਂਡ ਕ੍ਰਾਫ਼ਟਸ ਅਜਾਇਬਘਰ ਦਾ ਉਦਘਾਟਨ ਵੀ ਕੀਤਾ।

***

AD/SH