Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਅਰੁਣਾਚਲ ਪ੍ਰਦੇਸ਼ ਦਾ ਦੌਰਾ, ਈਟਾਨਗਰ ਵਿੱਚ ਕਨਵੈਨਸ਼ਨ ਸੈਂਟਰ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਵੱਲੋਂ ਅਰੁਣਾਚਲ ਪ੍ਰਦੇਸ਼ ਦਾ ਦੌਰਾ, ਈਟਾਨਗਰ ਵਿੱਚ ਕਨਵੈਨਸ਼ਨ ਸੈਂਟਰ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਵੱਲੋਂ ਅਰੁਣਾਚਲ ਪ੍ਰਦੇਸ਼ ਦਾ ਦੌਰਾ, ਈਟਾਨਗਰ ਵਿੱਚ ਕਨਵੈਨਸ਼ਨ ਸੈਂਟਰ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਵੱਲੋਂ ਅਰੁਣਾਚਲ ਪ੍ਰਦੇਸ਼ ਦਾ ਦੌਰਾ, ਈਟਾਨਗਰ ਵਿੱਚ ਕਨਵੈਨਸ਼ਨ ਸੈਂਟਰ ਦਾ ਉਦਘਾਟਨ ਕੀਤਾ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦਾ ਦੌਰਾ ਕੀਤਾ। ਈਟਾਨਗਰ ਵਿੱਚ ਹੋਏ ਇੱਕ ਸਮਾਗਮ ਦੌਰਾਨ ਉਨ੍ਹਾਂ ਨੇ ਦੋਰਜੀ ਖਾਂਡੂ ਸਟੇਟ ਕਨਵੈਨਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਸ ਕਨਵੈਨਸ਼ਨ ਸੈਂਟਰ ਵਿੱਚ ਆਡੀਟੋਰੀਅਮ, ਕਾਨਫਰੰਸ ਹਾਲ ਅਤੇ ਪ੍ਰਦਰਸ਼ਨੀ ਹਾਲ ਹਨ।

ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਰਾਜ ਦਾ ਸਕੱਤਰੇਤ ਭਵਨ ਵੀ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਤੋਮੋਰੀਬਾ ਸੰਸਥਾਨ ਦੇ ਸਿਹਤ ਅਤੇ ਚਿਕਿਤਸਾ ਵਿਗਿਆਨ ਅਕਾਦਮਿਕ ਬਲਾਕ ਦਾ ਨੀਂਹ ਪੱਥਰ ਰੱਖਿਆ। ਇਸ ਦੇ ਬਾਅਦ ਇੱਕ ਉਤਸ਼ਾਹਿਤ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਅਰੁਣਾਚਲ ਪ੍ਰਦੇਸ਼ ਆ ਕੇ ਅਤੇ ਇੱਥੋਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖੁਸ਼ ਹਨ।

ਉਨ੍ਹਾਂ ਨੇ ਕਿਹਾ ਕਿ ਜ਼ਿਆਦਾ ਪ੍ਰਮੁੱਖ ਵਿਭਾਗ ਨਵੇਂ ਸਕੱਤਰੇਤ ਵਿੱਚ ਹਨ ਜਿਸ ਨਾਲ ਦੂਰ-ਦੂਰ ਤੋਂ  ਆਉਣ ਵਾਲੇ ਲੋਕਾਂ ਨੂੰ ਅਸਾਨੀ ਹੁੰਦੀ ਹੈ, ਅਤੇ ਇਸ ਨਾਲ ਤਾਲਮੇਲ ਅਤੇ ਸੁਵਿਧਾ ਦੋਹਾਂ ਵਿੱਚ ਵਾਧਾ ਹੁੰਦਾ ਹੈ।

ਈਟਾਨਗਰ ਵਿੱਚ ਕਨਵੈਨਸ਼ਨ ਸੈਂਟਰ ਦੇ ਉਦਘਾਟਨ ’ਤੇ ਖੁਸ਼ੀ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕੇਵਲ ਭਵਨ ਹੀ ਨਹੀਂ ਬਲਿਕ ਇਸ ਤੋਂ ਕਿਤੇ ਜ਼ਿਆਦਾ ਹੈ। ਇਹ ਇੱਕ ਐਸਾ ਜੀਵੰਤ ਕੇਂਦਰ ਹੈ ਜੋ ਅਰੁਣਾਚਲ ਪ੍ਰਦੇਸ਼ ਦੀਆਂ ਜਨ-ਅਕਾਂਖਿਆਵਾਂ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਸਰਕਾਰੀ ਅਧਿਕਾਰੀਆਂ ਅਤੇ ਨਿਜੀ ਕੰਪਨੀਆਂ ਨੂੰ ਇਨ੍ਹਾਂ ਵਿੱਚ ਭਾਗੀਦਾਰ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ’ਤੇ ਲੋਕਾਂ ਨੂੰ ਸੁਝਾਅ ਦੇਣਗੇ ਕਿ ਉਹ ਅਰੁਣਾਚਲ ਪ੍ਰਦੇਸ਼ ਜਾਣ ਅਤੇ ਨਵੇਂ ਕਨਵੈਨਸ਼ਨ ਸੈਂਟਰ ਦਾ ਇਸਤੇਮਾਲ ਮਹੱਤਵਪੂਰਨ ਬੈਠਕਾਂ ਕਰਨ ਲਈ ਕਰਨ। ਉਨ੍ਹਾਂ ਇਸ ਮੌਕੇ ’ਤੇ ਪੂਰਬ-ਉੱਤਰ ਪਰਿਸ਼ਦ ਦੀ ਬੈਠਕ ਵਿੱਚ ਹਿੱਸਾ ਲੈਣ ਲਈ ਆਪਣੀ ਪਿਛਲੀ ਸ਼ਿਲੌਂਗ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਦੌਰਾਨ ਸਿੱਕਮ ਵਿੱਚ ਖੇਤੀ ਨਾਲ ਸਬੰਧਤ ਇੱਕ ਮਹੱਤਵਪੂਰਨ ਬੈਠਕ ਵੀ ਹੋਈ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਅਤੇ ਕੇਂਦਰ ਸਰਕਾਰ ਦੇ ਅਧਿਕਾਰੀ ਪੂਰਬ-ਉੱਤਰ ਖੇਤਰ ਦਾ ਨਿਯਮਤ ਰੂਪ ਵਿੱਚ ਦੌਰਾ ਕਰਦੇ ਹਨ। ਸਿਹਤ ਖੇਤਰ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਖੇਤਰ ਵਿੱਚ ਮਾਨਵ ਸੰਸਾਧਨ ਵਿਕਾਸ, ਬੁਨਿਆਦੀ ਢਾਂਚੇ ਅਤੇ ਆਧੁਨਿਕ ਟੈਕਨੋਲੋਜੀ ਦੇ ਇਸਤੇਮਾਲ ’ਤੇ ਧਿਆਨ ਕੇਂਦਰਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਸ਼ਟਰ ਦੇ ਸਾਰੇ ਹਿੱਸਿਆਂ ਵਿੱਚ ਮੈਡੀਕਲ ਕਾਲਜ ਖੋਲ੍ਹਣ ਲਈ ਕੰਮ ਕਰ ਰਹੀ ਹੈ। ਇਹ ਇਸ ਲਈ ਹੈ ਕਿਉਂਕਿ, ਜਦੋਂ ਕਿਸੇ ਵਿਸ਼ੇਸ਼ ਖੇਤਰ ਵਿੱਚ ਕੋਈ ਅਧਿਅਨ ਕਰਦਾ ਹੈ, ਤਾਂ ਉਹ ਸਥਾਨਕ ਸਿਹਤ ਸਬੰਧੀ ਚੁਣੌਤੀਆਂ ਨਾਲ ਚੰਗੀ ਤਰ੍ਹਾਂ ਵਾਕਿਫ਼ ਹੋ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਸਸਤੀਆਂ ਅਤੇ ਗੁਣਵੱਤਾ ਭਰਪੂਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਟੈਂਟਾਂ ਦੀਆਂ ਘਟਾਈਆਂ ਗਈਆਂ ਹਨ ਤਾਂਕਿ ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਇਸ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਸਸਤੀਆਂ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਪ੍ਰਧਾਨ ਮੰਤਰੀ ਨੇ ਰਾਜ ਵਿੱਚ ਚੰਗੇ ਕੰਮ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ 2027 ਵਿੱਚ ਅਰੁਣਾਚਲ ਪ੍ਰਦੇਸ਼ ਦਾ ਸਰੂਪ ਕਿਹੋ ਜਿਹਾ ਹੋਵੇਗਾ, ਇਸ ਲਈ ਇੱਕ ਬਿਹਤਰੀਨ ਰੂਪ-ਰੇਖਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਤਿਆਰ ਕਰਨ ਵਿੱਚ ਸਿਰਫ਼ ਅਧਿਕਾਰੀਆਂ ਨੂੰ ਹੀ ਨਹੀਂ ਸਗੋਂ ਜੀਵਨ ਦੇ ਸਾਰੇ ਖੇਤਰਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਸ਼ਾਮਲ ਕੀਤੇ ਗਏ ਹਨ।

 

***

ਏਕੇਟੀ/ਏਪੀ/ਐੱਸਕੇ