ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਪ੍ਰਗਤੀ ਮੈਦਾਨ ‘ਚ ‘ ਏਕ ਜੁਟ ਭਾਰਤ: ਸਰਦਾਰ ਪਟੇਲ’ ਨਾਂਅ ਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।
ਪ੍ਰਧਾਨ ਮੰਤਰੀ ਨੇ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਪਹਿਲਕਦਮੀ ਦੀ ਵੀ ਸ਼ੁਰੂਆਤ ਕੀਤੀ, ਤਾਂ ਜੋ ਵਿਭਿੰਨ ਰਾਜਾਂ ਦੀ ਜਨਤਾ ‘ਚ ਇੱਕ-ਦੂਜੇ ਬਾਰੇ ਵਧੇਰੇ ਜਾਗਰੂਕਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਅਤੇ ਇੰਝ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਨੂੰ ਹੱਲਾਸ਼ੇਰੀ ਮਿਲ ਸਕੇ। ਇਸ ਮੌਕੇ ਇਸ ਪਹਿਲਕਦਮੀ ਅਧੀਨ ਦੋ ਰਾਜਾਂ ਵੱਲੋਂ ਛੇ-ਛੇ ਸਹਿਮਤੀ ਪੱਤਰਾਂ ਉੱਤੇ ਹਸਤਾਖਰ ਵੀ ਕੀਤੇ ਗਏ।
ਇਸ ਮੌਕੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਵੱਲੋਂ ਰਾਸ਼ਟਰ ਲਈ ਪਾਏ ਗਏ ਮਹਾਨ ਯੋਗਦਾਨ ਲਈ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਜਿਹੇ ਮਹਾਨ ਵਿਅਕਤੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਇੱਕਜੁਟ ਕਰਨ ਵਿੱਚ ਸਰਦਾਰ ਪਟੇਲ ਵੱਲੋਂ ਵੱਖ-ਵੱਖ ਰਿਆਸਤਾਂ ਨੂੰ ਸੰਘ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਭੂਮਿਕਾ ਬਾਰੇ ਵਿਸਤਾਰ ਨਾਲ ਗੱਲ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਮਾਮਲੇ ਬਾਰੇ ਅਨੇਕਾਂ ਉਦਾਹਰਨਾਂ ਦਿੱਤੀਆਂ ਕਿ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਪਹਿਲਕਦਮੀ ਕਿਵੇਂ ਭਾਰਤ ਦੇ ਵੱਖ-ਵੱਖ ਰਾਜਾਂ ਦੀ ਜਨਤਾ ਵਿਚਾਲੇ ਸਬੰਧ ਮਜ਼ਬੂਤ ਕਰ ਸਕਦੀ ਹੈ।
Flagged off the ‘Run for Unity.’ Role of Sardar Patel in unifying the nation is invaluable. pic.twitter.com/xlDAoHMYrs
— Narendra Modi (@narendramodi) October 31, 2016