Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਪੁਣੇ `ਚ ਸੂਗਰਕੇਨ ਵੈਲਿਊ ਚੇਨ ‘ਵਿਜ਼ਨ 2025 ਸੂਗਰ’ ‘ਤੇ ਅੰਤਰਰਾਸ਼ਟਰੀ ਕਾਨਫਰੰਸ ਅਤੇ ਪ੍ਰਦਰਸ਼ਨੀ ਦਾ ਉਦਘਾਟਨ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪੁਣੇ ‘ਚ ਸੂਗਰਕੇਨ ਵੈਲਿਊ ਚੇਨ – ਵਿਜ਼ਨ 2025 ਸੂਗਰ ਬਾਰੇ ਇੱਕ ਅੰਤਰਰਾਸ਼ਟਰੀ ਕਾਨਫ਼ਰੰਸ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਨੇ ਵਸੰਤਦਾਦਾ ਸੂਗਰ ਇੰਸਟੀਟਿਊਟ ‘ਚ ‘ਲਾਈਵ ਕ੍ਰੌਪ ਡੈਮੌਨਸਟ੍ਰੇਸ਼ਨ ਪਲੌਟਸ’ ਵੇਖਣ ਲਈ ਵੀ ਗਏ।
ਇਸ ਮੌਕੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਖੋਜ ਸਾਡੇ ਕਿਸਾਨਾਂ ਦੀ ਮਦਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਖੰਡ ਖੇਤਰ ਤੋਂ ਇਲਾਵਾ, ਸਾਨੂੰ ਸਮੁੱਚੇ ਵਿਸ਼ਵ ਦੇ ਮੁਕਾਬਲੇ ‘ਚ ਖਲੋਣ ਵਾਲੇ ਬਾਂਸ ਦੇ ਉਤਪਾਦਾਂ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਭੂਮੀ ਦੀ ਉਚੇਰੀ ਉਤਪਾਦਕਤਾ ਉੱਤੇ ਧਿਆਨ ਕੇਂਦ੍ਰਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦਾਲ਼ਾਂ ਦੀ ਜ਼ਰੂਰਤ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇੱਕ ਯਕੀਨੀ ਬਜ਼ਾਰ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਵਿਸ਼ਵ ਅਰਥ ਵਿਵਸਥਾ ਨੂੰ ਅੱਖੋਂ ਪ੍ਰੋਖੇ ਨਹੀਂ ਕਰ ਸਕਦੇ, ਜਦੋਂ ਅਸੀਂ ਖੰਡ ਉਦਯੋਗ ਨੂੰ ਵੇਖਦੇ ਹਾਂ।

ਪ੍ਰਧਾਨ ਮੰਤਰੀ ਨੇ ਭੋਂ ਸਿਹਤ ਕਾਰਡ, ਸੋਲਰ ਪੰਪ ਆਦਿ ਸਮੇਤ ਕਿਸਾਨਾਂ ਦੀ ਭਲਾਈ ਲਈ ਚੁੱਕੇ ਗਏ ਕੇਂਦਰ ਸਰਕਾਰ ਦੇ ਕਦਮਾਂ ਬਾਰੇ ਦੱਸਿਆ।

ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ 500 ਰੁਪਏ ਅਤੇ 1,000 ਰੁਪਏ ਦੇ ਨੋਟ ਬੰਦ ਕਰਨ ਦੇ ਹਾਲੀਆ ਫ਼ੈਸਲੇ ਬਾਰੇ ਬੋਲਦਿਆਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਉੱਤੇ ਟੈਕਸ ਨਹੀਂ ਲਾਏ ਜਾਣਗੇ।

***

AKT/AK