Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਭੋਪਾਲ ’ਚ ਸ਼ੌਰਿਆ ਸਮਾਰਕ ਦਾ ਉਦਘਾਟਨ, ਜਨ ਸਭਾ ਨੂੰ ਸੰਬੋਧਨ

ਪ੍ਰਧਾਨ ਮੰਤਰੀ ਵੱਲੋਂ ਭੋਪਾਲ ’ਚ ਸ਼ੌਰਿਆ ਸਮਾਰਕ ਦਾ ਉਦਘਾਟਨ, ਜਨ ਸਭਾ ਨੂੰ ਸੰਬੋਧਨ

ਪ੍ਰਧਾਨ ਮੰਤਰੀ ਵੱਲੋਂ ਭੋਪਾਲ ’ਚ ਸ਼ੌਰਿਆ ਸਮਾਰਕ ਦਾ ਉਦਘਾਟਨ, ਜਨ ਸਭਾ ਨੂੰ ਸੰਬੋਧਨ

ਪ੍ਰਧਾਨ ਮੰਤਰੀ ਵੱਲੋਂ ਭੋਪਾਲ ’ਚ ਸ਼ੌਰਿਆ ਸਮਾਰਕ ਦਾ ਉਦਘਾਟਨ, ਜਨ ਸਭਾ ਨੂੰ ਸੰਬੋਧਨ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਭੋਪਾਲ ’ਚ ਇੱਕ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ੌਰਿਆ ਸਮਾਰਕ ਦਾ ਉਦਘਾਟਨ ਕੀਤਾ। ਇਸ ਜਨਤਕ ਇਕੱਠ ਦੌਰਾਨ ਵੱਡੀ ਗਿਣਤੀ ’ਚ ਸਾਬਕਾ ਫੌਜੀ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਫੌਜੀ ਜਵਾਨ ਇਨਸਾਨੀਅਤ ਦੇ ਪ੍ਰਤੀਕ ਹਨ। ਉਨ੍ਹਾਂ ਪੁਰਾਣੀਆਂ ਯਾਦਾਂ ਤਾਜ਼ਾ ਕਰਦਿਆਂ ਕਿਹਾ ਕਿ ਜਦੋਂ ਵੀ ਕਦੇ ਕਿਤੇ ਕੋਈ ਕੁਦਰਤੀ ਆਫ਼ਤ ਆਉਂਦੀ ਹੈ, ਭਾਰਤੀ ਹਥਿਆਰਬੰਦ ਬਲਾਂ ਦੇ ਜਵਾਨ ਕਿਵੇਂ ਆਪਣੀਆਂ ਜਾਨਾਂ ਦਾਅ ’ਤੇ ਲਾ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਅਨੁਸ਼ਾਸਨ ਅਤੇ ਵਿਵਹਾਰ ਜਿਹੇ ਮਾਪਦੰਡਾਂ ’ਤੇ ਪਰਖਿਆ ਜਾਵੇ, ਤਾਂ ਸਮੁੱਚੇ ਵਿਸ਼ਵ ’ਚ ਭਾਰਤੀ ਹਥਿਆਰਬੰਦ ਬਲ ਹੀ ਸਭ ਤੋਂ ਵਧੀਆ ਹਨ। ਉਨ੍ਹਾਂ ਕਿਹਾ ਕਿ ਭਾਰਤ ਹੀ ਇੱਕ ਅਜਿਹਾ ਦੇਸ਼ ਹੈ, ਜਿਹੜਾ ਸਾਰੇ ਸੰਸਾਰ ਵਿੱਚ ਸ਼ਾਂਤੀ ਸੈਨਿਕ ਭੇਜਣ ’ਚ ਸਭ ਤੋਂ ਮੋਹਰੀ ਰਹਿਣ ਵਾਲਿਆਂ ਵਿੱਚ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਯਮਨ ’ਚ ਆਏ ਹਾਲੀਆ ਸੰਕਟ ਦੌਰਾਨ, ਭਾਰਤੀ ਹਥਿਆਰਬੰਦ ਬਲਾਂ ਨੇ ਕੇਵਲ ਲੱਖਾਂ ਭਾਰਤੀ ਨਾਗਰਿਕਾਂ ਨੂੰ ਹੀ ਨਹੀਂ, ਸਗੋਂ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਵੀ ਉਸੇ ਤਰ੍ਹਾਂ ਬਾਹਰ ਕੱਢਿਆ ਸੀ।

ਉਨ੍ਹਾਂ ਕਿਹਾ ਕਿ ਭਾਰਤੀਆਂ ਨੇ ਕਦੇ ਵੀ ਹੋਰਨਾਂ ਦੇਸ਼ਾਂ ਦੀ ਧਰਤੀ ਉੱਤੇ ਕਬਜ਼ਾ ਕਰਨ ਦਾ ਜਤਨ ਨਹੀਂ ਕੀਤਾ, ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਜਦੋਂ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦਾ ਵੇਲਾ ਆਉਂਦਾ ਹੈ, ਤਾਂ ਭਾਰਤੀ ਹਥਿਆਰਬੰਦ ਬਲ ਕਦੇ ਵੀ ਉਸ ਮੌਕੇ ਕਦੇ ਪਿੱਛੇ ਨਹੀਂ ਰਹਿੰਦੇ। ਉਨ੍ਹਾਂ ਚੇਤੇ ਕਰਦਿਆਂ ਕਿਹਾ ਕਿ ਵਿਸ਼ਵ-ਯੁੱਧ ਭਾਵੇਂ ਭਾਰਤ ਦੀਆਂ ਜੰਗਾਂ ਨਹੀਂ ਸਨ ਪਰ ਫਿਰ ਵੀ ਬਹੁਤ ਸਾਰੇ ਭਾਰਤੀ ਫੌਜੀ ਜਵਾਨਾਂ ਨੇ ਵਿਦੇਸ਼ੀ ਧਰਤੀਆਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਸਾਨੂੰ ਇਹ ਕਦੇ ਨਹੀਂ ਭੁਲਾਉਣਾ ਚਾਹੀਦਾ, ਅਤੇ ਸਾਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਵਾਨਾਂ ਵੱਲੋਂ ਕੀਤੀਆਂ ਇਨ੍ਹਾਂ ਕੁਰਬਾਨੀਆਂ ਨੂੰ ਇਹ ਵਿਸ਼ਵ ਕਦੇ ਨਾ ਭੁਲਾਵੇ। ਉਨ੍ਹਾਂ ਕਿਹਾ ਕਿ ਭਾਰਤੀ ਹਥਿਆਰਬੰਦ ਬਲਾਂ ਦੀ ਤਾਕਤ ਉਸ ਦੇ ਜਵਾਨਾਂ ਦਾ ਮਨੋਬਲ ਹੈ, ਜੋ ਉਨ੍ਹਾਂ ਨੂੰ 125 ਕਰੋੜ ਭਾਰਤੀਆਂ ਦੇ ਸਮਰਥਨ ਤੋਂ ਮਿਲਦਾ ਹੈ।

ਦੇਸ਼ ਦੀਆਂ ਸਰਹੱਦਾਂ ’ਤੇ ਰਾਖੀ ਕਰ ਰਹੇ ਜਵਾਨਾਂ ਦੇ ਜੋਸ਼ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਦੀਵੀ ਸਤਰਕਤਾ ਸੁਤੰਤਰਤਾ ਦਾ ਮੁੱਲ ਹੈ ।

ਭਾਰਤੀ ਹਥਿਆਰਬੰਦ ਬਲਾਂ ਦੇ ਬਲੀਦਾਨ ਦੀਆਂ ਸ਼ਾਨਦਾਰ ਪਰੰਪਰਾਵਾਂ ਦੀ ਤਾਰੀਫ਼ ਕਰਦਿਆਂ ਪ੍ਰਧਾਨ ਮੰਤਰੀ ਨੇ ਹਿੰਦੀ ਕਵੀਆਂ ਮਾਖਨਲਾਲ ਚਤੁਰਵੇਦੀ ਅਤੇ ਰਾਮਧਾਰੀ ਸਿੰਘ ਦਿਨਕਰ ਦੀਆਂ ਕਵਿਤਾਵਾਂ ਦੀਆਂ ਕੁਝ ਸਤਰਾਂ ਦਾ ਜ਼ਿਕਰ ਵੀ ਕੀਤਾ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ‘ਇੱਕ ਰੈਂਕ, ਇੱਕ ਪੈਨਸ਼ਨ’ ਦਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਸੀ ਅਤੇ ਉਨ੍ਹਾਂ ਸਾਬਕਾ ਫੌਜੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਹੋਰ ਉਪਰਾਲਿਆਂ ਦਾ ਵਰਣਨ ਕੀਤਾ।

AKT/SH