Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਥ ਬਲਾਕ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ।

ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਵਿੱਚ ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ, ਸ਼੍ਰੀ ਨ੍ਰਿਪੇਂਦਰ ਮਿਸ਼ਰ, ਰਾਸ਼ਟਰੀ ਸੁਰੱਖਿਆ ਸਲਾਹਕਾਰ, ਸ਼੍ਰੀ ਅਜੀਤ ਡੋਭਾਲ, ਐਡੀਸ਼ਨਲ ਪ੍ਰਿੰਸੀਪਲ ਸਕੱਤਰ ਸ਼੍ਰੀ ਪੀ.ਕੇ. ਮਿਸ਼ਰ ਅਤੇ ਸਕੱਤਰ ਸ਼੍ਰੀ ਭਾਸਕਰ ਖੁਲਬੇ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਹਾਲ ਹੀ ਵਿੱਚ ਸੰਪੰਨ ਆਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਪਿਛਲੇ ਪੰਜ ਸਾਲਾਂ ਵਿੱਚ ਸੰਪੂਰਣ ਪ੍ਰਧਾਨ ਮੰਤਰੀ ਦਫ਼ਤਰ ਦੇ ਯਤਨਾਂ ਅਤੇ ਸਮਰਪਣ ਦੀ ਸਰਾਹਨਾ ਕਰਦਿਆਂ ਸਾਰਿਆਂ ਤੋਂ ਭਾਰਤ ਦੇ ਲੋਕਾਂ ਦੀਆਂ ਆਸਾਂ ਅਤੇ ਅਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਣ ਲਈ ਅਤੇ ਅਣਥੱਕ ਯਤਨ ਕਰਨ ਲਈ ਖੁਦ ਨੂੰ ਦੁਬਾਰਾ ਸਮਰਪਿਤ ਕਰਨ ਦੀ ਤਾਕੀਦ ਕੀਤੀ।

ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਤੋਂ ਬਹੁਤ ਸਾਰੀਆਂ ਆਸਾਂ ਹਨ ਅਤੇ ਇਹ ਆਸਾਂ ਹੀ ਟੀਮ ਪੀਐੱਮਓ ਨੂੰ ਵਧੇਰੇ ਊਰਜਾ ਦੇ ਨਾਲ ਕਾਰਜ ਕਰਨ ਦੀ ਸਮਰੱਥਾ ਪ੍ਰਦਾਨ ਕਰਦੀਆਂ ਹਨ।

ਆਪਣੀ ਟੀਮ ਦੇ ਹਰੇਕ ਮੈਂਬਰ ਦੇ ਯੋਗਦਾਨ ਨੂੰ ਸਵੀਕਾਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲ ਉਨ੍ਹਾਂ ਲਈ ਵੀ ਸਿੱਖਣ ਦਾ ਇੱਕ ਤਜ਼ਰਬਾ ਰਹੇ ਹਨ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਦੇ ਪਰਿਵਾਰਜਨਾਂ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ।

*****

ਏਕੇਟੀ/ਕੇਪੀ