Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੈਨਾ ਦਿਵਸ ‘ਤੇ ਸ਼ੁਭਕਾਮਨਾਵਾਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੈਨਾ ਦਿਵਸ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ “ਸੈਨਾ ਦਿਵਸ ‘ਤੇ ਮੈਂ ਜਵਾਨਾਂ, ਰਿਟਾਇਰਡ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸ਼ੁਭਕਾਮਨਾਵਾਂ ਪ੍ਰਗਟ ਕਰਦਾ ਹਾਂ। ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਸੈਨਾ ਦੇ ਪ੍ਰਤੀ ਅਟਲ ਵਿਸ਼ਵਾਸ ਅਤੇ ਗਰਵ ਹੈ ਜੋ ਦੇਸ਼ ਦੀ ਰੱਖਿਆ ਕਰਦੀ ਹੈ ਅਤੇ ਕੁਦਰਤੀ ਆਪਦਾਵਾਂ ਅਤੇ ਹੋਰ ਦੁਰਘਟਨਾਵਾਂ ਦੇ ਸਮੇਂ ਦੌਰਾਨ ਮਾਨਵੀ ਕੋਸ਼ਿਸ਼ਾਂ ਦੇ ਨਾਲ ਅੱਗੇ ਰਹਿੰਦੀ ਹੈ ।

ਸੈਨਾ ਨੇ ਹਮੇਸ਼ਾ ਦੇਸ਼ ਨੂੰ ਤਰਜੀਹ ਦਿੱਤੀ ਹੈ। ਮੈਂ ਉਨ੍ਹਾਂ ਸਾਰੇ ਮਹਾਨ ਵਿਅਕਤੀਆਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੇ ਪ੍ਰਾਣਾਂ ਦਾ ਬਲੀਦਾਨ ਦਿੱਤਾ । ਭਾਰਤ ਆਪਣੇ ਸੂਰਮੇ ਨਾਇਕਾਂ ਨੂੰ ਕਦੇ ਨਹੀਂ ਭੁਲੇਗਾ । ”

***

ਏਕੇਟੀ/ਐੱਚਐੱਸ