Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਤੇ ਯੂਰੋਪੀਅਨ ਕੌਂਸਲ ਦੇ ਪ੍ਰਧਾਨ ਮਹਾਮਹਿਮ ਚਾਰਲਸ ਮਾਈਕਲ ਦਰਮਿਆਨ ਫੋਨ ’ਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਰੋਪੀਅਨ ਕੌਂਸਲ ਦੇ ਪ੍ਰਧਾਨ ਮਹਾਮਹਿਮ ਚਾਰਲਸ ਮਾਈਕਲ ਨੂੰ ਫੋਨ ਕੀਤਾ। ਦੋਵੇਂ ਨੇਤਾਵਾਂ ਨੇ ਭਾਰਤ ਅਤੇ ਯੂਰੋਪੀਅਨ ਯੂਨੀਅਨ ਵਿੱਚ ਕੋਵਿਡ-19 ਮਹਾਮਾਰੀ ਦੀ ਸਥਿਤੀ ਅਤੇ ਪ੍ਰਤੀਕਿਰਿਆ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਮਹਾਮਾਰੀ ਮੌਕੇ ਜ਼ਰੂਰੀ ਫਾਰਮਾਸਿਊਟੀਕਲ ਉਤਪਾਦਾਂ ਦੀ ਸਪਲਾਈ ਸੁਨਿਸ਼ਚਿਤ ਕਰਨ ਲਈ ਆਪਸੀ ਸਹਿਯੋਗ ਵਧਾਇਆ।

 

ਨੇਤਾਵਾਂ ਨੇ ਕੋਵਿਡ-19 ਦੇ ਸਿਹਤ ਅਤੇ ਆਰਥਿਕ ਪ੍ਰਭਾਵ ਨਾਲ ਪ੍ਰਭਾਵੀਸ਼ਾਲੀ ਢੰਗ ਨਾਲ ਹੱਲ ਕਰਨ ਲਈ ਖੇਤਰੀ ਅਤੇ ਆਲਮੀ ਤਾਲਮੇਲ ਦੇ ਮਹੱਤਵ ਨੂੰ ਪਛਾਣਿਆ।

 

ਨੇਤਾਵਾਂ ਨੇ ਭਾਰਤ-ਯੂਰੋਪੀਅਨ ਸੰਘ ਦੀ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੀ ਮੁੜ ਪੁਸ਼ਟੀ ਕੀਤੀ। ਉਹ ਇਸ ਗੱਲ ’ਤੇ ਸਹਿਮਤ ਹੋਏ ਕਿ ਉਨ੍ਹਾਂ ਦੇ ਅਧਿਕਾਰੀ ਅਗਲੇ ਭਾਰਤ-ਯੂਰੋਪੀਅਨ ਸੰਘ ਸਿਖਰ ਸੰਮੇਲਨ ਦੀ ਮੀਟਿੰਗ ਲਈ ਇੱਕ ਮਹੱਤਵਪੂਰਨ ਏਜੰਡਾ ਤਿਆਰ ਕਰਨ ਲਈ ਮਿਲ ਕੇ ਕੰਮ ਕਰਨਗੇ।

ਨੇਤਾਵਾਂ ਨੇ ਸੰਕਟ ਦੇ ਵਧਦੇ ਆਯਾਮਾਂ ਦੇ ਨਾਲ-ਨਾਲ ਕੋਵਿਡ ਤੋਂ ਬਾਅਦ ਦੇ ਸੰਦਰਭ ’ਤੇ ਸੰਪਰਕ ਵਿੱਚ ਬਣੇ ਰਹਿਣ ਬਾਰੇ ਸਹਿਮਤੀ ਪ੍ਰਗਟਾਈ।

 

 

 

****

 

ਵੀਆਰਆਰਕੇ/ਕੇਪੀ