Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੀਆ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਅਲੈਗਜੈਂਡਰ ਵਾਨ ਦੇਰ ਬੈਲਨ (H.E. (Dr.) Alexander Van der Bellen) ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੀਆ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਅਲੈਗਜੈਂਡਰ ਵਾਨ ਦੇਰ ਬੈਲਨ (H.E. (Dr.) Alexander Van der Bellen) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਆਸਟ੍ਰੀਆ ਦੇ ਰਾਸ਼ਟਰਪਤੀ ਨੇ ਚੱਕਰਵਾਤ ਅੰਫਾਨ ਨਾਲ ਭਾਰਤ ਵਿੱਚ ਹੋਏ ਨੁਕਸਾਨ ‘ਤੇ ਦੁਖ ਪ੍ਰਗਟ ਕੀਤਾ। ਦੋਹਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਦਾ ਸਿਹਤ ਅਤੇ ਅਰਥਵਿਵਸਥਾ ‘ਤੇ ਪੈਣ ਵਾਲੇ ਉਲਟ ਪ੍ਰਭਾਵਾਂ ਦੇ ਪ੍ਰਬੰਧਨ ਲਈ ਆਪਣੇ ਦੇਸ਼ਾਂ ਵਿੱਚ ਕੀਤੇ ਗਏ ਉਪਾਵਾਂ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਵਰਤਮਾਨ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਹਿਯੋਗ ਦੇ ਮਹੱਤਵ ‘ਤੇ ਸਹਿਮਤੀ ਪ੍ਰਗਟਾਈ।

ਦੋਹਾਂ ਨੇਤਾਵਾਂ ਨੇ ਕੋਵਿਡ ਦੇ ਬਾਅਦ ਦੀ ਦੁਨੀਆ ਵਿੱਚ ਭਾਰਤ-ਆਸਟ੍ਰੀਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਵਿਧਤਾਪੂਰਨ ਬਣਾਉਣ ਦੀ ਆਪਣੀ ਸਾਂਝੀ ਇੱਛਾ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਬੁਨਿਆਦੀ ਢਾਂਚੇ, ਟੈਕਨੋਲੋਜੀ, ਖੋਜ ਅਤੇ ਇਨੋਵੇਸ਼ਨ, ਐੱਸਐੱਮਈ (SMEs) ਆਦਿ ਜਿਹੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਅਵਸਰਾਂ ‘ਤੇ ਪ੍ਰਕਾਸ਼ ਪਾਇਆ।

ਦੋਹਾਂ ਨੇਤਾਵਾਂ ਨੇ ਉਮੀਦ ਪ੍ਰਗਟਾਈ ਕਿ ਦੁਨੀਆ ਛੇਤੀ ਹੀ ਮੌਜੂਦਾ ਸਿਹਤ ਸੰਕਟ ਤੋਂ ਉਬਰ ਜਾਵੇਗੀ, ਜਿਸ ਦੇ ਬਾਅਦ ਵਾਤਾਵਰਣ ਦੀ ਸਿਹਤ ਜਿਹੀਆਂ ਦੀਰਘਕਾਲੀ ਚਿੰਤਾਵਾਂ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾ ਸਕੇਗਾ।

ਵੀਆਰਆਰਕੇ/ਕੇਪੀ