Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੰਬੋਡੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਮਦੇਕ ਅੱਕਾ ਮੋਹਾ ਸੇਨਾ ਪਡੀ ਟੇਕੋ ਹੁਣ ਸੇਨ (H.E. Samdech Akka Moha Sena Padei Techo Hun Sen) ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੰਬੋਡੀਆ  ਦੇ ਪ੍ਰਧਾਨ ਮੰਤਰੀ ਮਹਾਮਹਿਮ ਸਮਦੇਕ ਅੱਕਾ ਮੋਹਾ ਸੇਨਾ ਪਡੀ ਟੇਕੋ ਹੁਣ ਸੇਨ (H.E.  Samdech Akka Moha Sena Padei Techo Hun Sen) ਨਾਲ ਟੈਲੀਫੋਨ ਉੱਤੇ ਗੱਲਬਾਤ ਕੀਤੀ ।

 

ਦੋਹਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ  ਸਬੰਧੀ ਚਰਚਾ ਕੀਤੀ।  ਉਹ ਇੱਕ-ਦੂਜੇ  ਦੇ ਪ੍ਰਵਾਸੀਆਂ ਦੀ ਮਦਦ ਕਰਨ ਅਤੇ ਉਨ੍ਹਾਂ ਦੀ ਨਿਕਾਸੀ ਦੀ ਸੁਵਿਧਾ ਲਈ ਚਲ ਰਹੇ ਸਹਿਯੋਗ ਨੂੰ ਜਾਰੀ ਰੱਖਣ ਤੇ ਸਹਿਮਤ ਹੋਏ। 

ਪ੍ਰਧਾਨ ਮੰਤਰੀ ਨੇ ਆਸੀਆਨ (ASEAN) ਦੇ ਮਹੱਤਵਪੂਰਨ ਮੈਂਬਰ ਅਤੇ ਭਾਰਤ ਨਾਲ ਸੱਭਿਅਤਾ ਅਤੇ ਸੱਭਿਆਚਾਰ ਦੀ ਦ੍ਰਿਸ਼ਟੀ ਨਾਲ ਸਾਂਝੇ ਸਬੰਧ ਰੱਖਣ ਵਾਲੇ ਕੰਬੋਡੀਆ ਨਾਲ ਸਬੰਧਾਂ ਨੂੰ ਹੋਰ ਅਧਿਕ ਮਜ਼ਬੂਤੀ ਪ੍ਰਦਾਨ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ਤੋਂ ਜਾਣੂ ਕਰਵਾਇਆ। 

ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਆਈਟੀਈਸੀ ਸਕੀਮ ਤਹਿਤ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਅਤੇ ਮੇਕੌਂਗ-ਗੰਗਾ ਸਹਿਯੋਗ ਫਰੇਮਵਰਕ ਤਹਿਤ ਤੇਜ਼ ਪ੍ਰਭਾਵ ਵਾਲੇ ਪ੍ਰੋਜੈਕਟਾਂ ਸਹਿਤ ਮਜ਼ਬੂਤ ਵਿਕਾਸ ਸਾਂਝੇਦਾਰੀ ਦੀ ਸਮੀਖਿਆ ਕੀਤੀ। 

ਕੰਬੋਡੀਆ ਦੇ ਪ੍ਰਧਾਨ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਸਬੰਧਾਂ ਨੂੰ ਬਹੁਤ ਮਹੱਤਵ  ਦਿੰਦਾ ਹੈ। ਪ੍ਰਧਾਨ ਮੰਤਰੀ ਨੇ ਜਵਾਬ ਵਿੱਚ ਉਹੋ-ਜਿਹੀਆਂ ਹੀ ਭਾਵਨਾਵਾਂ ਪ੍ਰਗਟ ਕੀਤੀਆਂ ਅਤੇ ਭਾਰਤ ਦੀ ਐਕਟ ਈਸਟ ਨੀਤੀ ਵਿੱਚ ਕੰਬੋਡੀਆ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕੀਤਾ।

*****

ਵੀਆਰਆਰਕੇ/ਐੱਸਐਐੱਚ