ਮੀਟਿੰਗ ਵਿੱਚ, ਅੱਠ ਪ੍ਰੋਜੈਕਟਾਂ ਸਹਿਤ ਦਸ ਵਿਸ਼ਿਆਂ ਦੀ ਸਮੀਖਿਆ ਕੀਤੀ ਗਈ ਇਨ੍ਹਾਂ ਵਿੱਚ ਇੱਕ ਯੋਜਨਾ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਇੱਕ ਪ੍ਰੋਗਰਾਮ ਵੀ ਸ਼ਾਮਲ ਸੀ। ਅੱਠ ਪ੍ਰੋਜੈਕਟਾਂ ਵਿੱਚ ਤਿੰਨ ਰੋਡ, ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ, ਦੋ ਰੇਲ ਮੰਤਰਾਲੇ ਅਤੇ ਊਰਜਾ ਮੰਤਰਾਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ–ਇੱਕ ਪ੍ਰੋਜੈਕਟ ਸ਼ਾਮਲ ਸਨ। ਲਗਭਗ 44,545 ਕਰੋੜ ਰੁਪਏ ਦੀ ਸੰਚਿਤ ਲਾਗਤ ਵਾਲੇ ਇਹ ਅੱਠ ਪ੍ਰੋਜੈਕਟ 12 ਰਾਜਾਂ ਪੱਛਮ ਬੰਗਾਲ, ਅਸਾਮ, ਤਮਿਲ ਨਾਡੂ, ਓਡੀਸ਼ਾ, ਝਾਰਖੰਡ, ਸਿੱਕਿਮ, ਉੱਤਰ ਪ੍ਰਦੇਸ਼, ਮਿਜ਼ੋਰਮ, ਗੁਜਰਾਤ, ਮੱਧ ਪ੍ਰਦੇਸ਼ , ਬਿਹਾਰ ਅਤੇ ਮੇਘਾਲਿਆ ਨਾਲ ਸਬੰਧਿਤ ਹਨ।
ਪ੍ਰਧਾਨ ਮੰਤਰੀ ਨੇ ਕੁਝ ਪ੍ਰੋਜੈਕਟਾਂ ਦੇ ਲਾਗੂਕਰਨ ਵਿੱਚ ਹੋ ਰਹੀ ਦੇਰੀ ‘ਤੇ ਚਿੰਤਾ ਪ੍ਰਗਟਾਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਲੰਬਿਤ ਮੁੱਦਿਆਂ ਦਾ ਸਮਾਧਾਨ ਸਮਾਂਬੱਧ ਤਰੀਕੇ ਨਾਲ ਕੀਤਾ ਜਾਣਾ ਚਾਹੀਦਾ ਹੈ, ਅਤੇ ਜਿੱਥੋਂ ਤੱਕ ਵੀ ਸੰਭਵ ਹੋਵੇ ਇਨ੍ਹਾਂ ਨੂੰ ਮਿਸ਼ਨ ਮੋਡ ਵਿੱਚ ਕੀਤਾ ਜਾਣਾ ਚਾਹੀਦਾ ਹੈ।
ਇਸ ਸੰਵਾਦ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਸਿੰਗਲ ਯੂਜ਼ ਪਲਾਸਟਿਕ ਦੇ ਖਾਤਮੇ ਲਈ ਪ੍ਰੋਗਰਾਮ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਨਾਲ ਸਬੰਧਿਤ ਸ਼ਿਕਾਇਤਾਂ ਦੀ ਵੀ ਸਮੀਖਿਆ ਕੀਤੀ ਗਈ। ਪ੍ਰਧਾਨ ਮੰਤਰੀ ਨੇ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇੱਕ ਉਚਿਤ ਜਾਗਰੂਕਤਾ ਮੁਹਿੰਮ ਦੇ ਮਾਧਿਅਮ ਨਾਲ ਸ਼ਾਮਲ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ ਬਣਾਈਆਂ ਜਾ ਰਹੀਆਂ ਸੜਕਾਂ ਦੀ ਗੁਣਵੱਤਾ ‘ਤੇ ਵਿਸ਼ੇਸ਼ ਰੂਪ ਨਾਲ ਧਿਆਨ ਦੇਣ ਦਾ ਵੀ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਹੋਈਆਂ 35 ਪ੍ਰਗਤੀ ਬੈਠਕਾਂ ਵਿੱਚ, ਪ੍ਰਧਾਨ ਮੰਤਰੀ ਨੇ 13.60 ਲੱਖ ਕਰੋੜ ਰੁਪਏ ਦੇ 290 ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਸੀ। ਇਨ੍ਹਾਂ ਵਿੱਚ 51 ਪ੍ਰੋਗਰਾਮਾਂ/ਯੋਜਨਾਵਾਂ ਦੀ ਸਮੀਖਿਆ ਕੀਤੀ ਗਈ ਜਦਕਿ 17 ਖੇਤਰਾਂ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਗਈ ਸੀ।
***
ਡੀਐੱਸ/ਏਕੇਜੇ
Chaired the 36th PRAGATI meeting, during which 8 important projects worth Rs. 44,545 crore spread across 12 states were reviewed. https://t.co/SRhHulX8Cl
— Narendra Modi (@narendramodi) February 24, 2021