Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਸ਼ੂ ਅਤੇ ਬਾਲ ਮੌਤ ਦਰ ਨੂੰ ਘੱਟ ਕਰਨ ਵਿੱਚ ਸਵੱਛ ਭਾਰਤ ਮਿਸ਼ਨ (Swachh Bharat Mission) ਦੇ ਪ੍ਰਭਾਵ ਨੂੰ ਉਜਾਗਰ ਕਰਨ ਵਾਲੀ ਵਿਗਿਆਨਿਕ ਰਿਪੋਰਟ ਸਾਂਝੀ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਅਜਿਹੀ ਵਿਗਿਆਨਿਕ ਰਿਪੋਰਟ ਸਾਂਝੀ ਕੀਤੀ ਜਿਸ ਵਿੱਚ ਦੇਸ਼ ਵਿੱਚ ਸ਼ਿਸ਼ੂ ਅਤੇ ਬਾਲ ਮੌਤ ਦਰ ਨੂੰ ਘੱਟ ਕਰਨ ਵਿੱਚ ਸੱਵਛ ਭਾਰਤ ਮਿਸ਼ਨ (Swachh Bharat Mission) ਜਿਹੇ ਪ੍ਰਯਾਸਾਂ ਦੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਸਵੱਛ ਭਾਰਤ ਮਿਸ਼ਨ (Swachh Bharat Mission) ਜਿਹੇ ਪ੍ਰਯਾਸਾਂ ਦੇ ਪ੍ਰਭਾਵ ਨੂੰ ਉਜਾਗਰ ਕਰਨ ਵਾਲੀ ਖੋਜ ਨੂੰ ਦੇਖ ਕੇ ਪ੍ਰਸੰਨਤਾ ਹੋਈ। ਉਚਿਤ ਪਖਾਨਿਆਂ ਦੀ ਸੁਲਭਤਾ ਸ਼ਿਸ਼ੂ ਅਤੇ ਬਾਲ ਮੌਤ ਦਰ ਨੂੰ ਘੱਟ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਸਵੱਛ ਅਤੇ ਸੁਰੱਖਿਅਤ ਸਾਫ਼-ਸਫ਼ਾਈ ਜਨਤਕ ਸਿਹਤ ਦੀ ਦਿਸ਼ਾ ਵਿੱਚ ਇੱਕ ਗੇਮ-ਚੇਂਜਰ ਬਣ ਗਈ ਹੈ। ਮੈਨੂੰ ਖੁਸ਼ੀ ਹੈ ਕਿ ਭਾਰਤ ਨੇ ਇਸ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। “

 

***

ਐੱਮਜੇਪੀਐੱਸ/ਆਰਟੀ