Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਪ੍ਰਵੀਨ ਕੁਮਾਰ ਨੂੰ ਹਾਈ ਜੰਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਪ੍ਰਵੀਨ ਕੁਮਾਰ ਨੂੰ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਉਸ ਦੇ ਦ੍ਰਿੜ੍ਹ ਸੰਕਲਪ ਅਤੇ ਲਗਨ ਦੀ ਭੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਨਵੀਆਂ ਉਚਾਈਆਂ ਨੂੰ ਛੂਹਣ ਅਤੇ ਗੋਲਡ ਮੈਡਲ ਜਿੱਤਣ ‘ਤੇ ਪ੍ਰਵੀਨ ਕੁਮਾਰ ਨੂੰ ਵਧਾਈਆਂ!

ਉਸ ਦੇ ਦ੍ਰਿੜ੍ਹ ਸੰਕਲਪ ਅਤੇ ਲਗਨ ਨੇ ਸਾਡੇ ਦੇਸ਼ (ਰਾਸ਼ਟਰ) ਨੂੰ ਗੌਰਵ ਦਿਵਾਇਆ ਹੈ।

ਭਾਰਤ ਨੂੰ ਉਸ ‘ਤੇ ਮਾਣ ਹੈ!

#Cheer4Bharat”

 

**************

ਐੱਮਜੇਪੀਐੱਸ/ਆਰਟੀ